ਪੰਜਾਬ ''ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਢੇਡ ਦਰਜਨ ਦੇ ਕਰੀਬ ਲੋਕਾਂ ਨੇ...

Tuesday, Aug 04, 2026 - 05:48 PM (IST)

ਪੰਜਾਬ ''ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਢੇਡ ਦਰਜਨ ਦੇ ਕਰੀਬ ਲੋਕਾਂ ਨੇ...

ਪੱਟੀ (ਸੋਢੀ)- ਵਿਧਾਨ ਸਭਾ ਹਲਕਾ ਪੱਟੀ ਨਾਲ ਜੁੜੀ ਸਿਆਸਤ ਉਸ ਵੇਲੇ ਹਿੰਸਕ ਰੂਪ ਧਾਰਨ ਕਰ ਗਈ, ਜਦੋਂ ਪਿੰਡ ਉਬੋਕੇ ਦੇ ਗੁਰਦੁਆਰਾ ਚੜ੍ਹਦੀ ਪੱਤੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਗੋਲੀਆਂ ਚੱਲ ਗਈਆਂ। ਇਸ ਘਟਨਾ ’ਚ ਕਰੀਬ ਪੰਜ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਦੋ ਨੂੰ ਗੋਲੀਆਂ ਲੱਗਣ ਦੀ ਪੁਸ਼ਟੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪੱਟੀ ਪਹੁੰਚਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਕੁਝ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

ਮਿਲੀ ਜਾਣਕਾਰੀ ਅਨੁਸਾਰ ਅੱਜ ਕਰੀਬ ਸਵਾ 11 ਵਜੇ ਹਰਪ੍ਰੀਤ ਸਿੰਘ ਖਾਲਸਾ, ਜੋ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸਬੰਧਤ ਸਰਗਰਮ ਆਗੂ ਹਨ ਅਤੇ ਪਿੰਡ ਬਾਹਮਣੀਵਾਲਾ ਦੇ ਵਸਨੀਕ ਹਨ, ਆਪਣੇ ਕੁਝ ਸਾਥੀਆਂ ਸਮੇਤ ਪਿੰਡ ਉਬੋਕੇ ਵਿਖੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸੰਗਠਨਾਤਮਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਡੇਢ ਦਰਜਨ ਦੇ ਕਰੀਬ ਲੋਕ ਉਥੇ ਪਹੁੰਚੇ, ਦੋਸ਼ ਹੈ ਕਿ ਉਕਤ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਸਨ। ਦੋਵਾਂ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ ਅਤੇ ਹਮਲਾਵਰਾਂ ਵੱਲੋਂ 12 ਬੋਰ ਹਥਿਆਰ ਨਾਲ ਕਈ ਫਾਇਰ ਕੀਤੇ ਗਏ, ਜਿਸ ਨਾਲ ਗੁਰਦੁਆਰਾ ਸਾਹਿਬ ਵਿਚ ਭਗਦੜ ਮਚ ਗਈ। ਹਮਲੇ ਵਿਚ ਉਬੋਕੇ ਵਾਸੀ ਦੋ ਲੋਕਾਂ ਦੇ ਗੋਲੀ ਲੱਗੀ ਹੈ।

ਇਹ ਵੀ ਪੜ੍ਹੋ- ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ

ਇਸ ਤੋਂ ਇਲਾਵਾ ਚਾਰ ਦੇ ਕਰੀਬ ਵਿਅਕਤੀ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਪੱਟੀ ਲਿਜਾਇਆ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਕੁਝ ਨੂੰ ਕਮਿਊਨਿਟੀ ਹੈਲਥ ਸੈਂਟਰ ਕੈਰੋਂ ਅਤੇ ਲੋੜ ਅਨੁਸਾਰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਇਹ ਘਟਨਾ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਵਾਪਰਨ ਕਾਰਨ ਇਲਾਕੇ ਵਿਚ ਦਹਿਸ਼ਤ ਅਤੇ ਰੋਸ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਭਾਰੀ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿਚ ਕੀਤਾ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲੇ ਵਿਚ ਸ਼ਾਮਲ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ

ਮੌਕੇ ’ਤੇ ਪੁੱਜੇ ਡੀ.ਐੱਸ.ਪੀ ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸਿਆਸੀ ਰੰਜਿਸ਼ ਦਾ ਨਤੀਜਾ ਪ੍ਰਤੀਤ ਹੁੰਦੀ ਹੈ। ਪੁਲਸ ਵੱਲੋਂ ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਉ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News