ਫਿਰੋਜ਼ਪੁਰ 'ਚ ਅੰਨ੍ਹੇਵਾਹ ਫਾਇਰਿੰਗ! ਦੋ ਨੌਜਵਾਨਾਂ ਦਾ ਕਤਲ, ਪੁਲਸ ਨੇ ਪੂਰਾ ਜ਼ਿਲ੍ਹਾ ਕਰ'ਤਾ ਸੀਲ

Tuesday, Apr 22, 2025 - 10:21 PM (IST)

ਫਿਰੋਜ਼ਪੁਰ 'ਚ ਅੰਨ੍ਹੇਵਾਹ ਫਾਇਰਿੰਗ! ਦੋ ਨੌਜਵਾਨਾਂ ਦਾ ਕਤਲ, ਪੁਲਸ ਨੇ ਪੂਰਾ ਜ਼ਿਲ੍ਹਾ ਕਰ'ਤਾ ਸੀਲ

ਫਿਰੋਜ਼ਪੁਰ (ਕੁਮਾਰ) : ਅੱਜ ਸ਼ਾਮ ਫਿਰੋਜ਼ਪੁਰ ਸ਼ਹਿਰ ਵਿੱਚ ਹਥਿਆਰਾਂ ਨਾਲ ਲੈਸ 2 ਕਾਤਲਾਂ ਵੱਲੋਂ ਮੈਗਜ਼ੀਨ ਗੇਟ ਅਤੇ ਮਨਜੀਤ ਪੈਲੇਸ ਗਲੀ ਵਿੱਚ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਦੋ ਨੌਜਵਾਨਾਂ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਰਿਸ਼ਭ ਉਮਰ ਲਗਭਗ 25 ਸਾਲ ਵਾਸੀ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦੋਂ ਕਿ ਦੂਜੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ।

PunjabKesari

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ

ਪਰਿਵਾਰ ਦੇ ਅਨੁਸਾਰ ਮ੍ਰਿਤਕ ਰਿਸ਼ਭ ਹਲਵਾਈਆਂ ਨਾਲ ਕੰਮ ਕਰਦਾ ਸੀ ਅਤੇ ਅੱਜ ਉਹ ਆਪਣੀ ਖਰਾਬ ਹੋਈ ਐਲਈਡੀ ਠੀਕ ਕਰਵਾਉਣ ਲਈ ਮੈਗਜ਼ੀਨ ਗੇਟ ਫਿਰੋਜ਼ਪੁਰ ਸ਼ਹਿਰ ਦੇ ਅੰਦਰ ਸਥਿਤ ਗਗਨ ਐਂਟਰਪ੍ਰਾਈਜ਼ਿਜ਼ ’ਤੇ ਆਇਆ ਸੀ। ਦੱਸਿਆ ਜਾਂਦਾ ਹੈ ਕਿ ਜਦੋਂ ਉਹ ਦੁਕਾਨ ਵਿੱਚ ਖੜ੍ਹਾ ਹੋ ਕੇ ਦੁਕਾਨਦਾਰ ਨਾਲ ਗੱਲ ਕਰ ਰਿਹਾ ਸੀ, ਤਾਂ ਦੋ ਹਮਲਾਵਰ ਆਏ ਅਤੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗੋਲੀਆਂ ਉਸਦੇ ਸਿਰ ਵਿੱਚ ਲੱਗੀਆਂ ਅਤੇ ਉਹ ਡਿੱਗ ਪਿਆ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਖੂਨ ਨਾਲ ਲੱਥਪਥ ਹੋਏ ਨੌਜਵਾਨ ਦੀ ਲਾਸ਼ ਦੁਕਾਨ ਵਿੱਚ ਮਿਲੀ। 

PunjabKesari

ਦੂਜੇ ਪਾਸੇ ਉਸੇ ਸਮੇਂ ਫਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ’ਤੇ ਸਥਿਤ ਮਨਜੀਤ ਪੈਲੇਸ ਗਲੀ ਵਿੱਚ ਦੋ ਹਮਲਾਵਰ ਇੱਕ ਨੌਜਵਾਨ ਦੇ ਪਿੱਛੇ ਭੱਜੇ ਅਤੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਮੌਤ ਹੋ ਗਈ ਅਤੇ ਫਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਫਰਾਰ ਹੁੰਦੇ ਸਮੇਂ ਹਮਲਾਵਰਾਂ ਨੇ ਬਾਜ਼ਾਰ ਵਿੱਚ ਖੁੱਲ੍ਹੇਆਮ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਦੇ ਐੱਸਐੱਸਪੀ ਸਰਦਾਰ ਭੁਪਿੰਦਰ ਸਿੰਘ ਸਿੱਧੂ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ਾਂ ਨੂੰ ਪੁਲਸ ਹਿਰਾਸਤ ਵਿੱਚ ਲੈ ਲਿਆ ਗਿਆ। ਐੱਸਐੱਸਪੀ ਫਿਰੋਜ਼ਪੁਰ ਨੇ ਕਿਹਾ ਕਿ ਅਜਿਹਾ ਲੱਗਦਾ ਹੈ, ਜਿਵੇਂ ਦੋਵੇ ਘਟਨਾਵਾਂ ਦੇ ਉਹੀ ਵਿਅਕਤੀ ਦੋਸ਼ੀ ਹਨ।

PunjabKesari

ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਦੀਆਂ ਵੱਡੇ ਪੱਧਰ 'ਤੇ ਤਰੱਕੀਆਂ ਤੇ ਬਦਲੀਆਂ, ਦੇਖੋ ਲਿਸਟ

ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਫੜਨ ਈ ਪੁਲਸ ਵੱਲੋਂ ਪੂਰੇ ਫਿਰੋਜ਼ਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਫਿਰੋਜ਼ਪੁਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਲੋਕਾਂ ਨੇ ਕਿਹਾ ਕਿ ਕਤਲ ਕਰਨ ਤੋਂ ਬਾਅਦ ਕਾਤਲ ਬਾਜ਼ਾਰ ਵਿੱਚ ਖੁੱਲ੍ਹੇਆਮ ਗੋਲੀਆਂ ਚਲਾਉਂਦੇ ਹੋਏ ਉੱਥੋਂ ਫਰਾਰ ਹੋ ਗਏ। ਪੁਲਸ ਆਸਪਾਸ ਲੱਗੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ। ਇਸ ਦੋਹਰੇ ਕਤਲ ਨੂੰ ਦੇਖ ਕੇ ਫਿਰੋਜ਼ਪੁਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News