ਬਠਿੰਡਾ ਤੋਂ ਵੱਡੀ ਖ਼ਬਰ : ਕਾਂਗਰਸੀ ਆਗੂ ਦੇ ਘਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਪੂਰਾ ਪਿੰਡ ਬੁਰੀ ਤਰ੍ਹਾਂ ਡਰਿਆ

11/10/2023 11:16:57 AM

ਬਠਿੰਡਾ (ਵਿਜੇ) : ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ 'ਚ ਸ਼ੁੱਕਰਵਾਰ ਸਵੇਰੇ ਇਕ ਵਿਅਕਤੀ ਰਾਈਫਲ ਲੈ ਕੇ ਕਾਂਗਰਸੀ ਆਗੂ ਦੇ ਘਰ ਦੀ ਛੱਤ 'ਤੇ ਚੜ੍ਹ ਗਿਆ। ਇਸ ਤੋਂ ਬਾਅਦ ਉਸ ਨੇ ਹਰ ਆਉਣ-ਜਾਣ ਵਾਲੇ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ, ਪੜ੍ਹੋ ਖ਼ਬਰ

ਸੂਤਰਾਂ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਦੋਸ਼ੀ ਨੇ ਅਜੇ ਤੱਕ 4 ਲੋਕਾਂ ਨੂੰ ਗੋਲੀ ਮਾਰੀ ਹੈ, ਜੋ ਚਾਰੇ ਹੀ ਜ਼ਖ਼ਮੀ ਹਾਲਤ 'ਚ ਹੈ। ਉਨ੍ਹਾਂ ਦਾ ਇਲਾਜ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦਿਆਲਪੁਰਾ ਪੁਲਸ ਨੂੰ ਵੀ ਦੋਸ਼ੀ ਨੇ ਨਜ਼ਦੀਕ ਫੜਕਣ ਨਹੀਂ ਦਿੱਤਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਰਾਜਪਾਲ ਖ਼ਿਲਾਫ਼ ਪਾਈ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News