ਇਕ ਪਿਸਤੌਲ ਸਮੇਤ ਮੈਗਜ਼ੀਨ ਅਤੇ 2 ਜ਼ਿੰਦਾ ਰੌਂਦ ਸਣੇ ਇਕ ਕਾਬੂ, ਮਾਮਲਾ ਦਰਜ
Saturday, Nov 14, 2026 - 11:10 AM (IST)
ਫਿਰੋਜ਼ਪੁਰ (ਆਨੰਦ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 1 ਪਿਸਤੌਲ ਸਮੇਤ ਮੈਗਜ਼ੀਨ, 2 ਜ਼ਿੰਦਾ ਰੌਂਦ 9 ਐੱਮ. ਐੱਮ. ਸਣੇ ਕਾਬੂ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਸੀ ਤਾਂ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਮੇਨ ਚੌਂਕ ਮੱਲਾਂਵਾਲਾ ਕੋਲ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਸ਼ਾਲ ਉਰਫ ਸ਼ਾਲੂ ਪੁੱਤਰ ਅਕਾਸ਼ ਵਾਸੀ ਵਾਰਡ ਨੰਬਰ 04 ਮੱਲਾਂਵਾਲਾ ਆਪਣੇ ਪਾਸ ਨਾਜਾਇਜ਼ ਪਿਸਟਲ ਰੱਖਦਾ ਹੈ।
ਪੁਲਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਵਿਸ਼ਾਲ ਉਰਫ ਸ਼ਾਲੂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਪਿਸਤੌਲ ਸਮੇਤ ਮੈਗਜ਼ੀਨ, 2 ਜ਼ਿੰਦਾ ਰੋਂਦ 9 ਐੱਮ. ਐੱਮ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
