ਚੂਰਾ-ਪੋਸਤ ਸਣੇ ਵਿਅਕਤੀ ਕਾਬੂ

Sunday, Jun 11, 2017 - 07:52 AM (IST)

ਚੂਰਾ-ਪੋਸਤ ਸਣੇ ਵਿਅਕਤੀ ਕਾਬੂ

ਭੁਲੱਥ, (ਰਜਿੰਦਰ, ਭੂਪੇਸ਼)- ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਦਿਆਂ ਭੁਲੱਥ ਪੁਲਸ ਨੇ ਇਕ ਕਿਲੋ ਡੋਡੇ ਚੂਰਾ-ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਐੱਸ. ਐੱਚ. ਓ. ਭੁਲੱਥ ਰਸ਼ਮਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦੇਣ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਭੁਲੱਥ ਦੇ ਏ. ਐੱਸ. ਆਈ. ਰਘਬੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕਮਰਾਏ ਦੇ ਮੋੜ 'ਤੇ ਮੌਜੂਦ ਸੀ ਕਿ ਇਸ ਦੌਰਾਨ ਪਿੰਡ ਕਮਰਾਏ ਵੱਲੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਹੱਥ ਵਿਚ ਝੋਲਾ ਫੜਿਆ ਹੋਇਆ ਸੀ। ਇਹ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾਉਂਦਾ ਹੋਇਆ ਕਾਹਲੀ ਨਾਲ ਪਿੱਛੇ ਨੂੰ ਮੁੜ ਪਿਆ, ਜਿਸ ਨੂੰ ਪੁਲਸ ਨੇ ਮੁਸਤੈਦੀ ਨਾਲ ਕਾਬੂ ਕੀਤਾ। ਐੱਸ. ਐੱਚ. ਓ. ਸਿੱਧੂ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਰਘਬੀਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਕਮਰਾਏ ਦੀ ਤਲਾਸ਼ੀ ਦੌਰਾਨ ਇਕ ਕਿਲੋ ਡੋਡੇ ਚੂਰਾ-ਪੋਸਤ ਬਰਾਮਦ ਹੋਇਆ। ਮੁਲਜ਼ਮ ਖਿਲਾਫ ਥਾਣਾ ਭੁਲੱਥ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। 


Related News