ਭਾਰਤ ਪਾਕਿ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਵਿਖਾਈ ਦਿੱਤਾ ਡਰੋਨ, BSF ਨੇ ਕੀਤੀ ਫਾਇਰਿੰਗ
Saturday, Sep 04, 2021 - 05:15 PM (IST)
ਖਾਲੜਾ/ਭਿੱਖੀਵਿੰਡ ( ਭਾਟੀਆ ) - ਭਾਰਤ ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਬੀਤੀ ਰਾਤ ਪਾਕਿ ਤੋਂ ਆਏ ਡਰੋਨ ਦੀ ਆਵਾਜ਼ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨਾਂ ਵਲੋਂ ਡਰੋਨ ’ਤੇ 36 ਦੇ ਕਰੀਬ ਫਾਇਰ ਕੀਤੇ ਗਏ ਅਤੇ ਡਰੋਨ ਵਾਪਸ ਉਸ ਪਾਸੇ ਮੁੜ ਗਿਆ, ਜਿਥੋਂ ਦੀ ਉਹ ਆਇਆ ਸੀ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਰਤ ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ ਪੋਸਟ ਰਾਜੋਕੇ ਵਿਖੇ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਫਿਲਹਾਲ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਸ ਵੱਲੋਂ ਸਾਝਾ ਅਪ੍ਰੇਸ਼ਨ ਕੀਤਾ ਗਿਆ। ਇਸ ਮੌਕੇ ਨਾ ਤਾਂ ਬੀ.ਐੱਸ.ਐੱਫ ਦੇ ਅਧਿਕਾਰੀ ਇਸ ਸਬੰਧੀ ਕੋਈ ਗੱਲਬਾਤ ਕਰ ਰਹੇ ਹਨ ਅਤੇ ਨਾ ਹੀ ਪੰਜਾਬ ਪੁਲਸ ਦੇ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੇ ਮਿਲਣ ਦੀ ਸੰਭਾਵਨਾ ਸੀ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)