ਭਾਰਤ-ਪਾਕਿ ਬਾਰਡਰ ''ਤੇ BSF ਨੇ ਬਰਾਮਦ ਕੀਤੀ 10 ਕਰੋੜ ਦੀ ਹੈਰੋਇਨ

01/17/2020 12:03:04 AM

ਫਿਰੋਜ਼ਪੁਰ,(ਕੁਮਾਰ, ਮਲਹੋਤਰਾ) : ਭਾਰਤ-ਪਾਕਿ ਬਾਰਡਰ 'ਤੇ ਬੀ. ਐੱਸ. ਐੱਫ. ਨੇ 10 ਕਰੋੜ ਦੇ ਅੰਤਰਰਾਸ਼ਟਰੀ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਅੱਜ ਸਪੈਸ਼ਲ ਸਰਚ ਆਪ੍ਰੇਸ਼ਨ ਦੌਰਾਨ 4 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਕਿਹਾ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਗਹਿਰੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਭੇਜੀ ਗਈ ਸੀ, ਜਿਸ ਦਾ ਵਜ਼ਨ 2 ਕਿਲੋ ਹੈ। ਬਰਾਮਦ ਕੀਤੀ ਗਈ ਹੈਰੋਇਨ ਦਾ ਅੰਤਰਰਾਸ਼ਟਰੀ ਬਾਜ਼ਾਰ 'ਚ ਮੁੱਲ 10 ਕਰੋੜ ਰੁਪਏ ਹੈ।