ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ 2 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕਾਬੂ

Tuesday, Feb 12, 2019 - 02:35 PM (IST)

ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ 2 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਪਿੰਡ ਕਾਲੂਵਾਲਾ 'ਚ ਕਾਊਂਟਰ ਇੰਟੈਲੀਜੈਂਸੀ ਦੀ ਪੁਲਸ ਨੇ 400 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 2 ਕੋਰੜ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸੀ ਪੁਲਸ ਦੀ ਟੀਮ ਨੇ ਛਿੰਦਰ ਸਿੰਘ ਉਰਫ ਛਿੰਦਾ ਕਥਿਤ ਤਸਕਰ ਦੇ ਘਰ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਤਸਕਰ ਦੇ ਘਰ 'ਚੋਂ 400 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋਸ਼ 'ਚ ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਦਿੱਤੀ ਗਈ ਹੈ।


author

rajwinder kaur

Content Editor

Related News