ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕਾਬੂ

Tuesday, Feb 05, 2019 - 10:37 AM (IST)

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ. ਦੇ ਜਵਾਨਾਂ ਨੇ ਇਕ ਪਾਕਿ ਘੁਸਪੈਠੀਏ ਨੂੰ ਅੱਜ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਘੁਸਪੈਠੀਏ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਉਹ ਆਪਣਾ ਨਾਂ ਵੀ ਨਹੀਂ ਦੱਸ ਸਕਦਾ। ਪੁੱਛਗਿੱਛ ਕਰਨ ਤੋਂ ਬਾਅਦ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਕੰਪਨੀ ਕਮਾਂਡਰ, ਡੀ. ਕੰਪਨੀ 136 ਬਟਾਲੀਅਨ ਹੁਸੈਨੀਵਾਲਾ ਬਾਰਡਰ ਵਲੋਂ ਜਾਰੀ ਪੱਤਰ ਅਨੁਸਾਰ ਫੜੇ ਗਏ ਘੁਸਪੈਠੀਏ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

rajwinder kaur

Content Editor

Related News