ਭਾਰਤ-ਪਾਕਿ ਸਰਹੱਦ ’ਤੇ ਦਿਖਿਆ ਪਾਕਿਸਤਾਨੀ ਡਰੋਨ, ਜਵਾਨਾਂ ਨੇ ਚਲਾਈਆਂ ਗੋਲੀਆਂ

02/02/2021 7:02:46 PM

ਕਲਾਨੌਰ (ਵਤਨ) - ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੀ 89 ਬਟਾਲੀਅਨ ਦੀ ਬੀ.ਓ.ਪੀ ਮੇਤਲਾ ਦੇ ਜਵਾਨਾਂ ਨੇ ਅੱਜ ਤੜਕਸਾਰ ਸਵੇਰੇ ਭਾਰਤ-ਪਾਕਿ ਸਰਹੱਦ ’ਤੇ ਉੱਡ ਰਹੇ ਪਾਕਿਸਤਾਨੀ ਡਰੋਨ ਨੂੰ ਵੇਖਣ ’ਤੇ ਫਾਇਰਿੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਦੀ ਬੀਓਪੀ ਮੇਤਲਾ ਦੇ ਜਵਾਨ ਜਦੋਂ ਭਾਰਤ ਪਾਕਿ ਸਰਹੱਦ ’ਤੇ ਤਾਇਨਾਤ ਸਨ ਤਾਂ 11.30 ਵਜੇ ਦੇ ਕਰੀਬ ਪਾਕਿਸਤਾਨ ਵਾਲੇ ਪਾਸੇ ਤੋਂ ਉਡਦਾ ਆ ਰਿਹਾ ਡਰੋਨ ਭਾਰਤ ਸੀਮਾ ਵੱਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸਰਹੱਦ ’ਤੇ ਤਾਇਨਾਤ ਜਵਾਨਾਂ ਦੀ ਬਾਜ ਨਜ਼ਰ ਉਸੇ ਸਮੇਂ ਕੰਡਿਆਲੀ ਤਾਰ ਉਪਰ ਉਡ ਰਹੇ ਡਰੋਨ ’ਤੇ ਪਈ, ਜਿੱਥੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 

ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਸਬੰਧੀ ਬੀ. ਐੱਸ. ਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀ.ਐੱਸ.ਐੱਫ ਵੱਲੋਂ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜੇ ਉਡ ਰਹੇ ਡਰੋਨ ’ਤੇ ਜਵਾਨਾਂ ਨੇ ਗੋਲੀਆਂ ਚਲਾ ਕੇ ਭਾਰਤ ਵੱਲ ਦਾਖਲ ਹੋਣ ਦੀ ਕੋਸ਼ਿਸ਼ ਨੂੰ ਨਕਾਮ ਕੀਤਾ ਗਿਆ।ਦੱਸਣਯੋਗ ਹੈ ਕਿ ਭਾਰਤ-ਪਾਕਿ ਸਰਹੱਦ ਨੇੜੇ 2 ਮਹੀਨੇ ਵਿਚ 11 ਵਾਰ ਪਾਕਿਸਤਾਨੀ ਡਰੋਨ ਮਦੇ ਦੇਖੇ ਗਏ ਸਨ ਅਤੇ ਮੇਤਲਾ ਪੋਸਟ ’ਤੇ ਕਰੀਬ ਪੰਜ ਵਾਰ ਡਰੋਨ ਦੇਖਿਆ ਗਿਆ। ਬੀ.ਐੱਸ .ਐੱਫ ਜਵਾਨਾਂ ਨੇ ਗੋਲੀ ਚਲਾ ਕੇ  ਡਰੋਨ ਨੂੰ ਭਾਰਤ ਵੱਲ ਦਾਖਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਤੋਂ ਇਲਾਵਾ ਪਿਛਲੇ ਦਸੰਬਰ ਮਹੀਨੇ 29 ਤਰੀਕ ਨੂੰ ਮੇਤਲਾ ਪੋਸਟ ’ਤੇ 7.5 ਕਿੱਲੋ ਹੈਰੋਇਨ, ਤਿੰਨ ਪਿਸਟਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਸਨ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼


rajwinder kaur

Content Editor

Related News