ਕੰਡਿਆਲੀ ਤਾਰਾਂ ਦੇ ਨਜ਼ਦੀਕ ਘੁੰਮਦਾ ਸ਼ੱਕੀ ਬੀ.ਐੱਸ.ਐੱਫ. ਨੇ ਕੀਤਾ ਕਾਬੂ
Sunday, Aug 29, 2021 - 04:59 PM (IST)

ਤਰਨਤਾਰਨ (ਜ.ਬ) - ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਵਲੋਂ ਕੰਡਿਆਲੀ ਤਾਰਾਂ ਨਜ਼ਦੀਕ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਕੰਪਨੀ ਕਮਾਂਡਰ ਮਹੇਂਦਰਾ ਕੁਮਾਰ ਕੰਪਨੀ ਕਮਾਂਡਰ 52 ਬਟਾਲੀਅਨ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨ ਸਰਹੱਦ ’ਤੇ ਪਹਿਰਾ ਦੇ ਰਹੇ ਸਨ ਤਾਂ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਮੀਆਂਵਾਲਾ ਸਥਿਤ ਕੰਡਿਆਲੀ ਤਾਰਾਂ ਦੇ ਨਜ਼ਦੀਕ ਘੁੰਮਦਾ ਵਿਖਾਈ ਦਿੱਤਾ, ਜਿਸ ਨੂੰ ਤੁਰੰਤ ਉਨ੍ਹਾਂ ਨੇ ਕਾਬੂ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਔਲਾਦ ਨਾ ਹੋਣ ’ਤੇ ਮਾਪਿਆਂ ਨਾਲ ਮਿਲ ਪਤੀ ਨੇ ਪਤਨੀ ਨੂੰ ਇੰਝ ਉਤਾਰਿਆ ਮੌਤ ਦੇ ਘਾਟ
ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਹੁਸੈਨ ਪੁੱਤਰ ਵਿਜੇ ਵਾਸੀ ਦੁਮਸਾਈ (ਉੜੀਸਾ) ਵਜੋਂ ਹੋਈ, ਜਿਸ ਨੂੰ ਮੁੱਢਲੀ ਪੁੱਛਗਿੱਛ ਉਪਰੰਤ ਥਾਣਾ ਖੇਮਕਰਨ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 56 ਜ਼ੇਰ ਧਾਰਾ 188 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ