ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ

Friday, Jul 16, 2021 - 08:48 AM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੀ ਉਦਯੋਗਿਕ ਸਬਸਿਡੀ ਕੀਤੀ ਖ਼ਤਮ

ਪਟਿਆਲਾ (ਪਰਮੀਤ) : ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਨੂੰ ਦਿੱਤੀ ਜਾ ਰਹੀ ਉਦਯੋਗਿਕ ਸਬਸਿਡੀ ਖ਼ਤਮ ਕਰਨ ਦਾ ਫ਼ੈਸਲਾ ਕਰ ਦਿੱਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ’ਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚਲੇ ਕੇਂਦਰ ਸਰਕਾਰ ਦੇ ਅਦਾਰਿਆਂ, ਸੂਬਾ ਸਰਕਾਰ ਦੇ ਆਪਣੇ ਅਦਾਰਿਆਂ, ਜਨਤਕ ਖੇਤਰ ਦੇ ਅਦਾਰਿਆਂ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ), ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (ਟਰਾਂਸਕੋ) ਅਤੇ ਬੀ. ਬੀ. ਐੱਮ. ਬੀ. ਲਈ ਉਦਯੋਗਿਕ ਸਬਸਿਡੀ ਬੰਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੀ ਇਸ ਨਹਿਰ 'ਚੋਂ ਇਕੱਠੀਆਂ 3 ਲਾਸ਼ਾਂ ਬਰਾਮਦ, ਲੋਕਾਂ 'ਚ ਡਰ ਵਾਲਾ ਮਾਹੌਲ (ਤਸਵੀਰਾਂ)

ਇਸ ’ਚ ਇਹ ਦਲੀਲ ਦਿੱਤੀ ਗਈ ਹੈ ਕਿ ਜਿਹੜੇ ਅਦਾਰੇ ਉਦਯੋਗਿਕ ਉਤਪਾਦਨ ਨਹੀਂ ਕਰ ਰਹੇ, ਉਨ੍ਹਾਂ ਦੀ ਉਦਯੋਗਿਕ ਸਬਸਿਡੀ ਖ਼ਤਮ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਾਟਰ ਟ੍ਰੀਟਮੈਂਟ ਪਲਾਂਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੇ ਮਿਊਂਸੀਪਲ ਕਾਰਪੋਰੇਸ਼ਨਾ, ਕੌਂਸਲਾਂ, ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਉਨ੍ਹਾਂ ਬਿਜਲੀ ਕੁਨੈਕਸ਼ਨਾਂ ’ਤੇ ਉਦਯੋਗਿਕ ਸਬਸਿਡੀ ਖ਼ਤਮ ਕਰਨ ਦੇ ਹੁਕਮ ਦਿੱਤੇ ਸਨ, ਜੋ ਉਦਯੋਗਿਕ ਸਬਸਿਡੀ ਕੈਟਾਗਿਰੀ ’ਚ ਚੱਲ ਰਹੇ ਸਨ।

ਇਹ ਵੀ ਪੜ੍ਹੋ : ਦਿਲ ਕੰਬਾਅ ਦੇਣ ਵਾਲੀ ਵਾਰਦਾਤ, ਟਰੱਕ 'ਚ ਆਏ ਕਰੰਟ ਕਾਰਨ ਇਕ ਡਰਾਈਵਰ ਦੀ ਮੌਤ, ਦੂਜਾ ਛਾਲ ਮਾਰ ਕੇ ਬਚਿਆ

ਦਿਲਚਸਪੀ ਵਾਲੀ ਗੱਲ ਇਹ ਹੈ ਕਿ ਸਰਕਾਰੀ ਅਦਾਰਿਆਂ ਲਈ ਇਹ ਸਬਸਿਡੀ ਲੰਮੇ ਸਮੇਂ ਤੋਂ ਚੱਲ ਰਹੀ ਸੀ। ਹੁਣ ਜਦੋਂ ਪੰਜਾਬ ਸਰਕਾਰ ਸਿਰ ਬਿਜਲੀ ਸਬਸਿਡੀ ਦਾ ਵੱਡਾ ਬਿੱਲ ਪਾਵਰਕਾਮ ਨੂੰ ਦੇਣ ਵਾਲਾ ਬਕਾਇਆ ਹੈ ਤਾਂ ਸਬਸਿਡੀ ਪ੍ਰਾਪਤ ਕਰਨ ਵਾਲੇ ਹਰ ਵਰਗ ਦੀ ਪੜਤਾਲ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : 'ਪੰਜਾਬ ਪੁਲਸ' ਦੀ ਭਰਤੀ ਨੂੰ ਹਾਈਕੋਰਟ 'ਚ ਚੁਣੌਤੀ, ਜਾਣੋ ਕੀ ਹੈ ਪੂਰਾ ਮਾਮਲਾ

ਤਾਜ਼ਾ ਫ਼ੈਸਲੇ, ਇਸੇ ਦਾ ਹਿੱਸਾ ਦੱਸੇ ਜਾ ਰਹੇ ਹਨ। ਦੱਸਣਯੋਗ ਹੈ ਕਿ ਲੰਘੇ ਵਿੱਤੀ ਵਰ੍ਹੇ 2020-21 ਦੀ ਸਮਾਪਤੀ ਵੇਲੇ ਪੰਜਾਬ ਸਰਕਾਰ ਸਿਰ 5 ਹਜ਼ਾਰ ਕਰੋੜ ਰੁਪਏ ਬਕਾਇਆ ਸਨ। ਨਵਾਂ ਸਾਲ ਸ਼ੁਰੂ ਹੋਣ ’ਤੇ ਇਹ ਰਾਸ਼ੀ 17 ਹਜ਼ਾਰ ਕਰੋੜ ਰੁਪਏ ’ਤੇ ਪੁੱਜ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀਰ ਰਾਏ


author

Babita

Content Editor

Related News