ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ ''ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ
Monday, Aug 14, 2023 - 06:36 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਬਮਿਆਲ ਅਧੀਨ ਆਉਂਦੇ ਜ਼ੀਰੋ ਲਾਈਨ 'ਤੇ ਸਥਿਤ ਪਿੰਡ ਸਕੋਲ ਵਿਖੇ ਦੇਰ ਰਾਤ ਬੀ. ਐੱਸ. ਐੱਫ਼. ਦੀ ਸ਼ਹੀਦ ਕਮਲਜੀਤ ਸਿੰਘ ਦੇ ਨਾਮ ਦੀ ਪੋਸਟ ਨੇੜੇ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਇਸ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼
ਭਰੋਸੇਯੋਗ ਸੂਤਰਾਂ ਮੁਤਾਬਕ ਇਸ ਘੁਸਪੈਠੀਆ ਜਿਸ ਦੀ ਉਮਰ ਕਰੀਬ 22 ਤੋਂ 23 ਸਾਲ ਦੱਸੀ ਜਾ ਰਹੀ ਹੈ, ਜਿਸ ਵੱਲੋਂ ਜ਼ੀਰੋ ਲਾਈਨ 'ਤੇ ਕੰਡਿਆਲੀ ਤਾਰ ਨੇੜੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਬੀ. ਐੱਸ. ਐੱਫ਼. 121 ਬਟਾਲੀਅਨ ਦੇ ਜਵਾਨਾ ਵੱਲੋ ਤੁਰੰਤ ਹਰਕਤ ਵੇਖਦੇ ਹੋਏ ਫ਼ਾਇਰਿੰਗ ਕਰਕੇ ਮੌਕੇ 'ਤੇ ਢੇਰ ਕਰ ਦਿੱਤਾ। ਇਸ ਮੌਕੇ ਘੂਸਪੈਠੀਏ ਕੋਲੋਂ 2 ਮੋਬਾਇਲ ਫੋਨ ਤੇ ਇਕ ਟਾਰਚ ਬਰਾਮਦ ਹੋਈ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਪੂਰੇ ਇਲਾਕੇ ਅੰਦਰ ਵੱਖ-ਵੱਖ ਫੋਰਸਾਂ ਸਮੇਤ ਉੱਚ ਏਜੰਸੀਆਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਖੋਲ੍ਹੇ ਜਾਣਗੇ 15 ਹੋਰ ਨਵੇਂ ਸਕੂਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8