ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ, ਨਵਜੋਤ ਸਿੱਧੂ ਬੋਲੇ-ਹਾਰੇ ਹਾਂ ਮਰੇ ਨਹੀਂ
Thursday, Mar 31, 2022 - 01:39 PM (IST)
ਅੰਮ੍ਰਿਤਸਰ (ਬਿਊਰੋ) - ਪੰਜਾਬ ’ਚ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ ਤੋਂ ਲੋਕ ਬਹੁਤ ਪਰੇਸ਼ਾਨ ਹਨ। ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੱਜ ਅੰਮ੍ਰਿਤਸਰ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਵਲੋਂ ਚਲਾਏ ਗਏ ਮਹਿੰਗਾਈ ਮੁਕਤ ਅਭਿਆਨ ਦੇ ਤਹਿਤ ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਹਾਰੇ ਹਾਂ, ਮਰੇ ਨਹੀਂ। ਇਸੇ ਲਈ ਅਸੀਂ ਪੰਜਾਬ ਲਈ ਲੜਾਈ ਲੜਦੇ ਰਹਾਂਗੇ। ਹਾਥੀ, ਹਾਥੀ ਹੀ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਦੇ ਸਿਆਸੀ ਮਾਇਨੇ ਜੋ ਨਹੀਂ ਸਗੋ ਇਹ ਲੋਕਾਂ ਦੇ ਹੱਕ ਦੀ ਲੜਾਈ ਹੈ। ਕਾਂਗਰਸ ਪਾਰਟੀ ਵਲੋਂ ਲੋਕਾਂ ਦੇ ਹੱਕ ’ਚ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਮਹਿੰਗਾਈ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਨਵਜੋਤ ਸਿੱਧੂ ਨਾਲ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਮਿੰਦਰ ਗਿੱਲ, ਨਵਤੇਜ ਚੀਮਾ ਤੇ ਅਸ਼ਵਨੀ ਪੱਪੂ ਆਦੀ ਸੀਨੀਅਰ ਆਗੂ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ
ਦੱਸ ਦੇਈਏ ਕਿ ਪਿਛਲੇ ਇਕ ਹਫ਼ਤੇ ਤੋਂ ਘਰੇਲੂ ਚੀਜ਼ਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਲਈ 7 ਅਪ੍ਰੈਲ ਨੂੰ ਦੇਸ਼ ਭਰ ’ਚ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖਾਣ-ਪੀਣ ਵਾਲੀਆਂ ਚੀਜ਼ਾਂ ਜਿਵੇਂ ਦਾਲਾਂ, ਸਬਜ਼ੀਆਂ ਸਿਲੰਡਰ ਆਦਿ ’ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ