ਮਹਿੰਗਾਈ ਦਾ ਮੁੱਦਾ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ : ਸੁਖਜਿੰਦਰ ਰੰਧਾਵਾ

Sunday, Feb 13, 2022 - 02:08 AM (IST)

ਜਲੰਧਰ(ਧਵਨ)–ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮਹਿੰਗਾਈ ਦਾ ਮੁੱਦਾ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਸੂਬਾ ਵਿਧਾਨ ਸਭਾ ਚੋਣਾਂ ਵਿਚ ਮਹਿੰਗਾਈ ਦੇ ਮੁੱਦੇ ਨੇ ਅਸਰ ਦਿਖਾਇਆ ਸੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਮਹਿੰਗਾਈ ਦਾ ਅਸਰ ਗਰੀਬਾਂ ’ਤੇ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ : ਥੱਪੜ ਮਾਰਨਾ ਤੇ ਥੱਪੜ ਖਾਣਾ ਸਿਆਸੀ ਜੀਵਨ ਦਾ ਹਿੱਸਾ : ਊਧਵ ਠਾਕਰੇ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਹਿੰਗਾਈ ’ਤੇ ਕਾਬੂ ਪਾਉਣ ਲਈ ਪਿਛਲੇ 2 ਸਾਲਾਂ ਵਿਚ ਕੋਈ ਵੀ ਕਦਮ ਨਹੀਂ ਉਠਾਏ। ਪੈਟਰੋਲ ਅਤੇ ਡੀਜ਼ਲ ਦੇ ਰੇਟ ਪਿਛਲੇ ਇਕ ਸਾਲ ਤੋਂ ਲਗਾਤਾਰ ਵਧਦੇ ਜਾ ਰਹੇ ਹਨ। ਉਨ੍ਹਾਂਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥਾਂ ਵਿਚ ਕਮਾਨ ਆਉਣ ਤੋਂ ਬਾਅਦ ਸਰਕਾਰ ਨੇ ਪੈਟਰੋਲ ਦੀਆਂਕੀਮਤਾਂ ਵਿਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ। ਉਨ੍ਹਾਂਕਿਹਾ ਕਿ ਪੰਜਾਬ ਸਰਕਾਰ ਨੇ ਆਣੀ ਆਮਦਨੀ ਦੀ ਪ੍ਰਵਾਹ ਕੀਤੇ ਬਿਨਾਂ ਜਨਤਾ ਨੂੰ ਰਾਹਤ ਪ੍ਰਦਾਨ ਕੀਤੀ ਸੀ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿਚ ਪੈਟਰੋਲੀਅਮ ਕੰਪਨੀਆਂਨੂੰ ਲਗਾਤਾਰ ਲਾਭ ਪਹੁੰਚਾਇਆ ਹੈ।

ਇਹ ਵੀ ਪੜ੍ਹੋ : ਰੂਸ ਓਲੰਪਿਕ ਦੌਰਾਨ ਯੂਕ੍ਰੇਨ 'ਤੇ ਕਰ ਸਕਦੈ ਹਮਲਾ : ਬਲਿੰਕੇਨ

ਉਨ੍ਹਾਂ ਕਿਹਾ ਕਿ ਮਹਿੰਗਾਈ ਨਾਲ ਇਸ ਸਮੇਂ ਪੂਰਾ ਦੇਸ਼ ਪ੍ਰਭਾਵਿਤ ਹੈ ਪਰ ਮੋਦੀ ਸਰਕਾਰ ਨੂੰ ਇਸ ’ਤੇ ਰੋਕ ਲਗਾਉਣ ਦੀ ਨਹੀਂ ਸੁੱਝ ਰਹੀ।ਗ੍ਰਹਿ ਮੰਤਰੀ ਨੇ ਕਿਹਾ ਕਿ ਸਮੇਂ ’ਤੇ ਜੇਕਰ ਕਦਮ ਨਾ ਉਠਾਏ ਜਾਂਦੇ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ’ਤੇ ਆਉਂਦੀ ਹੈ ਅਤੇ ਜਨਤਾ ਚੋਣਾਂ ਵਿਚ ਆਪਣਾ ਗੁੱਸਾ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਜਨਤਾ ਵਾਰ-ਵਾਰ ਮੋਦੀ ਸਰਕਾਰ ਨੂੰ ਸੁਸਤੀ ਤੋਂ ਜਗਾਉਣ ਦਾ ਯਤਨ ਕਰ ਰਹੀ ਹੈ ਤਾਂ ਜੋ ਸਰਕਾਰ ਅਮੀਰ ਕੰਪਨੀਆਂ ਦੀ ਬਜਾਏਆਮ ਜਨਤਾ ਅਤੇ ਗਰੀਬਾਂ ਵੱਲ ਧਿਆਨ ਕਰੇ ਪਰ ਅਜਿਹਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ।ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵੀ ਕਦੇ ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਨਹੀਂ ਕੀਤੀ, ਜਿਸ ਤੋਂ ਲਗਦਾ ਹੈ ਕਿ ਇਹ ਦੋਵੇਂ ਪਾਰਟੀਆਂਵੀ ਅੰਦਰਖਾਤੇ ਭਾਜਪਾ ਦੇ ਨਾਲ ਮਿਲੀ ਹੋਈਆਂ ਹਨ।

ਇਹ ਵੀ ਪੜ੍ਹੋ : ਤਾਲਿਬਾਨ ਨੇ UNHCR ਦੇ ਕਈ ਅਫਗਾਨ ਕਰਮਚਾਰੀਆਂ ਤੇ 2 ਵਿਦੇਸ਼ੀ ਪੱਤਰਕਾਰਾਂ ਨੂੰ ਲਿਆ ਹਿਰਾਸਤ 'ਚ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

 


Karan Kumar

Content Editor

Related News