ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
Tuesday, Jun 17, 2025 - 11:20 AM (IST)

ਅੰਮ੍ਰਿਤਸਰ- ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਦੀਪਿਕਾ ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਦਰਅਸਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਉਸ ਵੱਲੋਂ ਤੁਰੰਤ ਵੀਡੀਓਜ਼ ਹਟਾਉਣ ਅਤੇ ਅਕਾਊਂਟ ਬੰਦ ਕਰ ਲਈ ਕਿਹਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ
ਦੱਸ ਦਈਏ ਕਿ ਲੂਥਰਾ ਨੂੰ ਨਿੱਜੀ ਫੋਨ ਕਾਲਾਂ ਰਾਹੀਂ ਅਤੇ ਆਨਲਾਈਨ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੀ ਲਿਖਤੀ ਸ਼ਿਕਾਇਤ ਉਸ ਵੱਲੋਂ ਪੁਲਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਬੀਤੇ ਦਿਨ ਅੰਮ੍ਰਿਤਸਰ ਪੁਲਸ ਨੇ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਤਹਿਤ ਉਸ ਦੀ ਸੁਰੱਖਿਆ ਲਈ 2 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਕਦਮ ਦੀਪਿਕਾ ਨੂੰ ਹਾਲ ਹੀ ਵਿਚ ਧਮਕੀਆਂ ਮਿਲਣ ਤੋਂ ਬਾਅਦ ਚੁੱਕਿਆ ਗਿਆ ਹੈ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8