ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Monday, May 22, 2023 - 04:20 PM (IST)

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : 2012 ਬੈਚ ਦੇ ਆਈ. ਏ. ਐੱਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇਕ ਪੁਲ਼ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।


author

Gurminder Singh

Content Editor

Related News