ਪੰਜਾਬ ਦੇ ਨਵੇਂ ਨਿਯੁਕਤ ਸੂਚਨਾ ਕਮਿਸ਼ਨਰਾਂ ਨੇ ਚੁੱਕੀ ਸਹੁੰ

Friday, Aug 16, 2024 - 11:41 AM (IST)

ਪੰਜਾਬ ਦੇ ਨਵੇਂ ਨਿਯੁਕਤ ਸੂਚਨਾ ਕਮਿਸ਼ਨਰਾਂ ਨੇ ਚੁੱਕੀ ਸਹੁੰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੱਜ ਇੰਨ੍ਹਾਂ ਤਿੰਨਾ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ ਹੋਇਆ। ਇਸ ਦੌਰਾਨ ਤਿੰਨਾਂ ਨੇ ਅਹੁਦੇ ਦੀ ਸਹੁੰ ਚੁੱਕੀ। 

ਇਹ ਖ਼ਬਰ ਵੀ ਪੜ੍ਹੋ - ਸਿਵਲ ਹਸਪਤਾਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ

ਜਾਣਕਾਰੀ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ। ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ ਨੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਪੰਜਾਬ ਰਾਜ ਸੂਚਨਾ ਕਮਿਸ਼ਨ ਦਫ਼ਤਰ ਵਿਖੇ ਅਹੁਦਾ ਸੰਭਾਲਿਆ। ਇਸ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿਚ ਰਾਜ ਸੂਚਨਾ ਕਮਿਸ਼ਨਰ ਦਾ ਅਹੁਦਾ ਸੰਭਾਲਦੇ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News