ਕਪੂਰਥਲਾ ਦੀ ਮਾਡਰਨ ਜੇਲ੍ਹ ''ਚ ਅੱਗ ਬਾਲਣ ਤੋਂ ਰੋਕਣ ਨੂੰ ਲੈ ਕੇ ਹੋਇਆ ਵਿਵਾਦ, ਕੈਦੀ ''ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

Monday, May 13, 2024 - 11:40 AM (IST)

ਕਪੂਰਥਲਾ ਦੀ ਮਾਡਰਨ ਜੇਲ੍ਹ ''ਚ ਅੱਗ ਬਾਲਣ ਤੋਂ ਰੋਕਣ ਨੂੰ ਲੈ ਕੇ ਹੋਇਆ ਵਿਵਾਦ, ਕੈਦੀ ''ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਕਪੂਰਥਲਾ (ਮਹਾਜਨਸ, ਭੂਸ਼ਣ)-ਕਪੂਰਥਲਾ ਮਾਡਰਨ ਜੇਲ੍ਹ ਦੇ ਹਸਪਤਾਲ ਦੇ ਟੀ. ਬੀ. ਵਾਰਡ ਵਿਚ ਤਾਇਨਾਤ ਨਿਗਰਾਨ ਕੈਦੀ ’ਤੇ ਦੋ ਹਵਾਲਾਤੀਆਂ ਨੇ ਲੋਹੇ ਦੀ ਤਿੱਖੀ ਚੀਜ਼ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਹਵਾਲਾਤੀਆਂ ਨੂੰ ਅੱਗ ਬਾਲਣ ਤੋਂ ਰੋਕਣ ਤੋਂ ਬਾਅਦ ਇਹ ਹਮਲਾ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਜੇਲ੍ਹ ਸੁਪਰਡੈਂਟ ਕਮਲਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਕੈਦੀ ਨੂੰ ਸਿਵਲ ਹਸਪਤਾਲ ’ਚ ਇਲਾਜ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ ਦੀ ਜਨਤਾ ਨੂੰ ਆਪਣਾ ਪਰਿਵਾਰ ਮੰਨਦੇ ਹਨ CM ਅਰਵਿੰਦ ਕੇਜਰੀਵਾਲ : ਭਗਵੰਤ ਮਾਨ

ਦੂਜੇ ਪਾਸੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ’ਚ ਜ਼ਖ਼ਮੀ ਨਿਗਰਾਨ ਕੈਦੀ ਦੇ ਬਿਆਨਾਂ ’ਤੇ ਥਾਣਾ ਕੋਤਵਾਲੀ ’ਚ ਦੋ ਕੈਦੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਕੁਮਾਰ ਵਾਸੀ ਨਿਊ ਅਰਮਾਨ ਨਗਰ ਥਾਣਾ ਰਾਮਾ ਮੰਡੀ ਜਲੰਧਰ ਨੇ ਥਾਣਾ ਕੋਤਵਾਲੀ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਹ ਮਾਡਰਨ ਜੇਲ੍ਹ ਕਪੂਰਥਲਾ ’ਚ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਉਸ ਨੂੰ ਜੇਲ੍ਹ ਵਿਭਾਗ ਵੱਲੋਂ ਹਸਪਤਾਲ ਦੇ ਟੀ. ਬੀ. ਵਾਰਡ ’ਚ ਨਿਗਰਾਨ ਵਜੋਂ ਤਾਇਨਾਤ ਕੀਤਾ ਗਿਆ ਹੈ। 9 ਮਈ ਨੂੰ ਸਵੇਰੇ 11 ਵਜੇ ਦੇ ਕਰੀਬ ਵਿਨੋਦ ਕੁਮਾਰ ਅਤੇ ਆਰਜੂ ਨੇ ਟੀ. ਬੀ. ਵਾਰਡ ’ਚ ਦਾਖ਼ਲ ਹੋ ਕੇ ਵਾਰਡ ’ਚ ਅੱਗ ਬਾਲੀ, ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ’ਤੇ ਲੋਹੇ ਦੀ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ। ਉਸ ਦੇ ਮੋਢੇ ਅਤੇ ਲੱਕ ’ਤੇ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਸ ’ਤੇ ਜੇਲ੍ਹ ਵਿਭਾਗ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਅਤੇ ਥਾਣਾ ਕੋਤਵਾਲੀ ਪੁਲਸ ਨੇ ਨਿਗਰਾਨ ਕੈਦੀ ਦੇ ਬਿਆਨਾਂ ’ਤੇ ਵਿਨੋਦ ਕੁਮਾਰ ਅਤੇ ਆਰਜੂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਹਵਾਲਾਤੀ ਮਾਡਰਨ ਜੇਲ੍ਹ ’ਚ ਬੰਦ ਹਨ ਅਤੇ ਜ਼ਖ਼ਮੀ ਅਜੈ ਕੁਮਾਰ ਨੂੰ ਇਲਾਜ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬੱਸ 'ਚੋਂ ਉਤਰਦੇ ਹੀ ਵਿਅਕਤੀ ਨੂੰ ਮਾਰ ਦਿੱਤੀ ਗੋਲ਼ੀ, ਵੀਡੀਓ 'ਚ ਵੇਖੋ ਖ਼ੌਫ਼ਨਾਕ ਮੰਜ਼ਰ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News