ਰੰਜਿਸ਼ਨ ਦੇ ਚਲਦਿਆਂ ਕੁੱਟਮਾਰ ਕਰਕੇ ਕੀਤਾ ਜ਼ਖਮੀ, ਮਾਮਲਾ ਦਰਜ
Wednesday, Aug 02, 2017 - 02:55 PM (IST)

ਬਟਾਲਾ(ਬੇਰੀ) - ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਰੰਜਿਸ਼ਨ ਕਾਰਨ ਸੱਟਾਂ ਮਾਰ ਕੇ ਜ਼ਖਮੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਮਿਲੀ ਹੈ ਕਿ ਪੁਲਸ ਨੂੰ ਮਨੋਹਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਧੀਰੋਵਾਲ ਨੇ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਹੈ ਕਿ ਪਿਛਲੇ ਦਿਨੀਂ ਸਾਡੇ ਘਰ ਦੇ ਬਾਹਰ ਕੁਝ ਲੋਕ ਖੜੇ ਹੋ ਕੇ ਗਾਲੀ-ਗਲੋਚ ਕਰ ਰਹੇ ਸੀ ਜਿਨ੍ਹਾਂ ਨੂੰ ਮੈਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸਬੰਧਤ ਵਿਅਕਤੀਆਂ ਨੇ ਰੰਜਿਸ਼ ਦੇ ਚੱਲਦਿਆਂ ਮੈਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਉਕਤ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਐੱਚ. ਓ ਮੈਡਮ ਬਲਜੀਤ ਕੌਰ ਸਰਾਂ ਨੇ 2 ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।