2 ਵਾਹਨਾਂ ਦੀ ਟੱਕਰ ''ਚ ਪਤੀ-ਪਤਨੀ ਜ਼ਖਮੀ
Thursday, Mar 01, 2018 - 01:31 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਗੱਡੀ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਪਤੀ-ਪਤਨੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਭੋਤਨਾ ਆਪਣੀ ਪਤਨੀ ਗੁਰਮੇਲ ਕੌਰ ਨਾਲ ਕਿਸੇ ਕੰਮਕਾਜ ਲਈ ਜਾ ਰਿਹਾ ਸੀ ਤਾਂ ਉਹ ਅਚਾਨਕ ਇਕ ਗੱਡੀ ਨਾਲ ਟੱਕਰ ਹੋਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜਿਸ ਨੂੰ ਗੱਡੀ ਚਾਲਕ ਨੇ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ।