ਸੜਕ ਹਾਦਸੇ ''ਚ ਜ਼ਖਮੀ

11/28/2017 2:21:06 AM

ਕਪੂਰਥਲਾ,  (ਮਲਹੋਤਰਾ)-  ਨੈਸ਼ਨਲ ਹਾਈਵੇ 'ਤੇ ਪਿੰਡ ਹਮੀਰਾ ਦੇ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਚਾਲਕ ਵਲੋਂ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕੀਤਾ ਗਿਆ, ਜਿਸ ਨੂੰ 108 ਐਂਬੂਲੈਂਸ ਰਾਹੀਂ ਕਪੂਰਥਲਾ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ।  ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਲਾਜ ਅਧੀਨ ਭੁਪਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਪਿੰਡ ਹਮੀਰਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣਾ ਕੰਮ ਖਤਮ ਕਰਕੇ ਵਾਪਸ ਆਪਣੇ ਘਰ ਪੈਦਲ ਜਾ ਰਿਹਾ ਸੀ, ਜਦੋਂ ਹਮੀਰਾ ਪਿੰਡ ਦੇ ਨਜ਼ਦੀਕ ਸੜਕ ਪਾਰ ਕਰਨ ਲੱਗਾ ਤਾਂ ਇਕ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਦਿੱਤੀ।


Related News