ਅਣਪਛਾਤੇ ਵਾਹਨ ਦੀ ਟੱਕਰ ਨਾਲ ਪਤੀ-ਪਤਨੀ ਜ਼ਖਮੀ

01/14/2018 7:45:40 AM

ਕਪੂਰਥਲਾ, (ਮਲਹੋਤਰਾ)— ਕਪੂਰਥਲਾ ਫੱਤੂਢੀਂਗਾ ਮਾਰਗ 'ਤੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਵੱਲੋਂ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ। 

PunjabKesari
ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਤਰਸੇਮ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਤਾਜੀਪੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਗਿਆਨ ਕੌਰ ਨਾਲ ਮੋਟਰਸਾਈਕਲ 'ਤੇ ਪਿੰਡ ਅਟਨਾਵਾਲੀ ਤੋਂ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ। ਰਸਤੇ 'ਚ ਪਿੱਛੋਂ ਇਕ ਤੇਜ਼ ਰਫਤਾਰ ਵਾਹਨ ਚਾਲਕ ਨੇ ਗਲਤ ਦਿਸ਼ਾ 'ਚ ਆ ਕੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਹ ਦੋਵੇਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 


Related News