ਰੰਜਿਸ਼ ਤਹਿਤ ਸੱਟਾਂ ਮਾਰ ਕੇ ਕੀਤਾ ਜ਼ਖਮੀ, ਮਾਮਲਾ ਦਰਜ

07/07/2018 5:07:27 AM

ਤਰਨਤਾਰਨ, (ਰਾਜੂ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਰੰਜਿਸ਼ ਤਹਿਤ ਸੱਟਾਂ ਮਾਰਨ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁਦਈ ਬਿਕਰਮਜੀਤ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਗੰਡੀਵਿੰਡ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਆਪਣੇ ਖੇਤਾਂ ’ਚ ਪਸ਼ੂਅਾਂ ਲਈ ਪੱਠੇ ਵੱਢ ਰਿਹਾ ਸੀ ਤਾਂ ਗੁਰਜੰਟ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਗੰਡੀਵਿੰਡ, ਜਗਰੂਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ, ਗੁਰਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ, ਸੁਖਵੰਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਗੰਡੀਵਿੰਡ ਤੇ ਦਿਲਬਾਗ ਸਿੰਘ ਪੁੱਤਰ ਨਰਿੰਜਣ ਸਿੰਘ ਨੇ ਕੁੱਟ-ਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।  ਬਾਅਦ ’ਚ  ਉਸ ਨੂੰ ਸਰਕਾਰੀ ਹਸਪਤਾਲ ਕਸੇਲ ਦਾਖਲ ਕਰਵਾਇਆ ਗਿਆ। ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦਾ ਉਕਤ ਵਿਅਕਤੀਆਂ ਨਾਲ ਜ਼ਮੀਨ ਸਬੰਧੀ ਝਗਡ਼ਾ ਚੱਲਦਾ  ਸੀ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਮੋਹਣ ਲਾਲ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

 


Related News