ਕਾਰ ਨਾਲ ਟਕਰਾਉਣ ''ਤੇ ਮੋਟਰਸਾਈਕਲ ਚਾਲਕ ਜ਼ਖ਼ਮੀ

Friday, Nov 24, 2017 - 12:12 AM (IST)

ਕਾਰ ਨਾਲ ਟਕਰਾਉਣ ''ਤੇ ਮੋਟਰਸਾਈਕਲ ਚਾਲਕ ਜ਼ਖ਼ਮੀ

ਹਰਿਆਣਾ, (ਰਾਜਪੂਤ)- ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਬਾਗਪੁਰ ਵਿਖੇ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਬੇਕਾਬੂ ਹੋ ਕੇ ਅੱਗੇ ਜਾ ਰਹੀ ਇਕ ਕਾਰ ਨਾਲ ਟਕਰਾ ਜਾਣ ਨਾਲ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਸਾਹਿਲ ਵਾਸੀ ਹੁਸ਼ਿਆਰਪੁਰ ਆਪਣੀ ਆਲਟੋ ਕਾਰ ਨੰ. ਪੀ ਬੀ 07 ਏ ਡੀ 7948 'ਤੇ ਪਰਿਵਾਰਕ ਮੈਂਬਰਾਂ ਨਾਲ ਹਰਿਆਣਾ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ। ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੌਜਵਾਨ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਕਾਰ ਨਾਲ ਜਾ ਟਕਰਾਇਆ ਜਿਸ ਦੇ ਸਿੱਟੇ ਵਜੋਂ ਮੋਟਰਸਾਈਕਲ ਚਾਲਕ ਨੌਜਵਾਨ ਵਿਜੇ ਕੁਮਾਰ ਪੁੱਤਰ ਸਰਵਣ ਰਾਮ ਵਾਸੀ ਸੁਖੀਆਬਾਦ, ਭਰਵਾਈਂ ਰੋਡ ਹੁਸ਼ਿਆਰਪੁਰ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ। ਉਸ ਨੂੰ ਜ਼ਖ਼ਮੀ ਹਾਲਤ 'ਚ ਕਾਰ ਚਾਲਕ ਸਾਹਿਲ ਨੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ। ਖ਼ਬਰ ਲਿਖੇ ਜਾਣ ਤੱਕ ਇਸ ਹਾਦਸੇ ਸਬੰਧੀ ਪੁਲਸ ਕਾਰਵਾਈ ਨਹੀਂ ਸੀ ਹੋਈ। 


Related News