ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ''ਚ ਵਾਪਰੀ ਘਟਨਾ ਦੌਰਾਨ ਜ਼ਖਮੀ ਹੋਏ ਸੇਵਾਦਾਰ ਦੀ ਮੌਤ
Monday, Aug 12, 2024 - 04:48 PM (IST)
ਫਿਰੋਜ਼ਪੁਰ : ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ 'ਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ ਦੌਰਾਨ ਜ਼ਖਮੀ ਹੋਏ ਸੇਵਾਦਾਰ ਤਲਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇਸ ਘਟਨਾ 'ਚ 5 ਬੱਚਿਆਂ ਸਮੇਤ ਕੁੱਲ 7 ਲੋਕ ਜ਼ਖਮੀ ਹੋ ਗਏ ਸਨ। ਧਮਾਕੇ ਤੋਂ ਬਾਅਦ ਲੱਗੀ ਅੱਗ ਤੋਂ ਬੱਚਿਆਂ ਨੂੰ ਬਚਾਉਣ ਲਈ ਤਲਵਿੰਦਰ ਸਿੰਘ ਨਾਂ ਦਾ ਸੇਵਾਦਾਰ ਅੰਦਰ ਵੜ ਗਿਆ ਸੀ। ਉਸ ਨੇ ਉੱਥੋਂ ਬੱਚਿਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਤਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ, 2 ਛੋਟੇ ਬੱਚਿਆਂ ਅਤੇ ਆਪਣੀ ਮਾਂ ਨੂੰ ਛੱਡ ਗਿਆ ਹੈ। ਉਸ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀ ਟਰਾਂਸਫਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਵੈਰੀਫਿਕੇਸ਼ਨ ਦਾ ਅੱਜ ਆਖ਼ਰੀ ਦਿਨ
ਲੰਗਰ ਹਾਲ 'ਚ ਲੱਗੀ ਸੀ ਅੱਗ
ਦੱਸਣਯੋਗ ਹੈ ਕਿ ਬੀਤੇ ਦਿਨੀਂ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਪਿੰਡ ਬਜੀਦਪੁਰ ਦੇ ਲੰਗਰ ਹਾਲ ਦੇ ਨਾਲ ਵਾਲੇ ਕਮਰੇ 'ਚ ਘਰੇਲੂ ਗੈਸ ਲੀਕ ਹੋਣ ਕਰਕੇ ਅੱਗ ਲੱਗ ਗਈ ਸੀ ਅਤੇ ਵੱਡਾ ਧਮਾਕਾ ਹੋਇਆ ਸੀ। ਇਸ ਕਾਰਨ 5 ਸਕੂਲੀ ਵਿਦਿਆਰਥੀ ਅਤੇ 2 ਸੇਵਾਦਾਰ ਅੱਗ 'ਚ ਝੁਲਸੇ ਗਏ ਸਨ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ! ਇਸ ਹਫ਼ਤੇ ਇਕੱਠੀਆਂ 5 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਿਨ੍ਹਾਂ ਵਿੱਚੋ ਸੇਵਾਦਾਰ ਤਲਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਛਾਉਣੀ ਤਕਰੀਬਨ 90 ਫ਼ੀਸਦੀ ਝੁਲਸ ਗਿਆ ਸੀ। ਉਸ ਨੂੰ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਾਇਆ ਗਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8