ਚੰਡੀਗੜ੍ਹ ''ਚ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ''ਤੇ ਮਲੀ ਕਾਲਖ਼, ਯੂਥ ਕਾਂਗਰਸ ਦੇ 4 ਕਾਰਕੁੰਨਾਂ ''ਤੇ ਕੇਸ ਦਰਜ
Thursday, Mar 18, 2021 - 10:10 AM (IST)
ਚੰਡੀਗੜ੍ਹ (ਸੁਸ਼ੀਲ) : ਪੈਟਰੋਲ ਦੀਆਂ ਵੱਧਦੀਆਂ ਕੀਮਤਾਂ ਦੇ ਮੱਦੇਨਜ਼ਰ ਬੁੱਧਵਾਰ ਤੜਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਇਕ ਸਮੂਹ ਨੇ ਸੈਕਟਰ-22, 33, 34, 46 ਅਤੇ ਰਾਮ ਦਰਬਾਰ ਦੇ ਪੈਟਰੋਲ ਪੰਪਾਂ ’ਤੇ ਲੱਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ’ਤੇ ਕਾਲਖ਼ ਮਲ ਦਿੱਤੀ। ਇਸ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਕਾਰਕੁੰਨਾਂ ਨੇ ਜੰਮ ਕੇ ਪ੍ਰਦਰਸ਼ਨ ਕੀਤਾ। ਕਾਂਗਰਸੀ ਕਾਰਕੁੰਨਾਂ ਦਾ ਕਹਿਣਾ ਸੀ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਪੈਟਰੋਲ ਦੀਆਂ ਕੀਮਤਾਂ ਵਿਚ ਕਮੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
ਇਹ ਵੀ ਪੜ੍ਹੋ : ਗਰਮਜੋਸ਼ੀ ਵਾਲੀ ਮੁਲਾਕਾਤ 'ਚ 'ਕੈਪਟਨ' ਨੇ 'ਸਿੱਧੂ' ਨੂੰ ਪਾਈ ਗਲਵੱਕੜੀ, ਖ਼ਤਮ ਹੋਈ ਕੋਲਡ ਵਾਰ
ਇਸ ਲਈ ਯੂਥ ਕਾਂਗਰਸ ਨੇ ਇਕ ਹੀ ਸਮੇਂ ’ਤੇ ਪ੍ਰਦਰਸ਼ਨ ਕਰਦਿਆਂ ਇਨ੍ਹਾਂ ਪੰਜ ਪੈਟਰੋਲ ਪੰਪਾਂ ’ਤੇ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਯੂਥ ਕਾਂਗਰਸ ਨੇ ‘ਬਹੁਤ ਹੋਈ ਮਹਿੰਗਾਈ ਦੀ ਮਾਰ... ਜ਼ਿੰਮੇਵਾਰ ਮੋਦੀ ਸਰਕਾਰ’ ਲਿਖੇ ਪੋਸਟਰ ਲਗਾਏ। ਉੱਥੇ ਹੀ ਸੈਕਟਰ-33 ਸਥਿਤ ਇੰਡੀਅਨ ਆਇਲ ਦੇ ਪੈਟਰੋਲ ਪੰਪ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ’ਤੇ ਕਾਲਖ਼ ਮਲਣ ਦੀ ਸ਼ਿਕਾਇਤ ਪੈਟਰੋਲ ਪੰਪ ਮੁਲਾਜ਼ਮਾਂ ਨੇ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ’ਚ ਸਮੇਂ ਤੋਂ ਪਹਿਲਾਂ ਹੋਣਗੀਆਂ 'ਚੋਣਾਂ'! ਚਰਚਾ ਹਰ ਜ਼ੁਬਾਨ ’ਤੇ
ਸੈਕਟਰ-34 ਥਾਣਾ ਪੁਲਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਚਾਰ ਕਾਰਕੁੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਸ ਸੈਕਟਰ-34 ਸਥਿਤ ਪੈਟਰੋਲ ਪੰਪ ’ਤੇ ਕਾਲਖ਼ ਮਲਣ ਦੇ ਮਾਮਲੇ ਵਿਚ ਸ਼ਿਕਾਇਤ ਦੀ ਉਡੀਕ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ