ਹੁਸ਼ਿਆਰਪੁਰ: ਬੋਲਵੈੱਲ ’ਚ ਡਿੱਗਿਆ 6 ਸਾਲਾ ਬੱਚਾ ਲੜ ਰਿਹੈ ਮੌਤ ਤੇ ਜ਼ਿੰਦਗੀ ਦੀ ਲੜਾਈ, ਮਾਪੇ ਰੋ-ਰੋ ਬੇਹਾਲ

Sunday, May 22, 2022 - 04:17 PM (IST)

ਗੜ੍ਹਦੀਵਾਲਾ (ਵੈੱਬ ਡੈਸਕ, ਵਰਿੰਦਰ ਪੰਡਿਤ, ਮੋਮੀ)— ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਤੋਂ ਅੱਜ ਸਵੇਰੇ ਉਸ ਵੇਲੇ ਮੰਦਭਾਗੀ ਘਟਨਾ ਸਾਹਮਣੇ ਆਈ, ਜਦੋਂ ਇਥੇ ਇਕ 6 ਸਾਲਾ ਬੱਚਾ ਬੋਰਵੈੱਲ ’ਚ ਜਾ ਡਿੱਗਿਆ। ਇਹ ਘਟਨਾ ਬੈਰਮਪੁਰ ਦੇ ਨੇੜੇ ਪੈਂਦੇ ਖਿਆਲਾ ਬੁਲੰਦਾ ਪਿੰਡ ਵਿਚ ਵਾਪਰੀ। ਬੱਚੇ ਦੀ ਪਛਾਣ ਰਿਤਿਕ ਰੌਸ਼ਨ ਦੇ ਰੂਪ ’ਚ ਹੋਈ ਹੈ, ਜੋਕਿ ਇਕ ਪ੍ਰਵਾਸੀ ਮਜ਼ਦੂਰ ਦਾ ਬੱਚਾ ਹੈ। ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਪੁਲਸ ਪ੍ਰਸ਼ਾਸਨ ਅਤੇ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਗੜ੍ਹਦੀਵਾਲਾ ਵਿਖੇ ਬੋਰਵੈੱਲ ’ਚ ਡਿੱਗਿਆ 6 ਸਾਲਾ ਮਾਸੂਮ

PunjabKesari

ਸਾਹਮਣੇ ਆਈਆਂ ਤਸਵੀਰਾਂ ’ਚ ਮੌਕੇ ’ਤੇ ਬੱਚੇ ਨੂੰ ਬੋਰਵੈੱਲ ’ਚ ਆਕਸੀਜ਼ਨ ਮੁਹੱਈਆ ਕਰਵਾਈ ਗਈ ਹੈ ਅਤੇ ਬੱਚੇ ਦੀ ਸਥਿਤੀ ’ਤੇ ਕੈਮਰੇ ਰਾਹੀਂ ਪਲ-ਪਲ ਦੀ ਨਜ਼ਰ ਰੱਖੀ ਜਾ ਰਹੀ ਹੈ। ਰਿਤਿਕ ਕਰੀਬ 100 ਫੁੱਟ ਡੂੰਘੇ ਬੋਲਵੈੱਲ ’ਚ ਕੁੱਤੇ ਤੋਂ ਬਚਦਾ ਹੋਇਆ ਜਾ ਡਿੱਗਿਆ ਸੀ। ਬੱਚਾ ਕਰੀਬ 85 ਫੁੱਟ ਬੋਰ ’ਚ ਫਸਿਆ ਹੋਇਆ ਹੈ ਅਤੇ ਕੈਮਰੇ ਰਾਹੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਕ ਪਾਸੇ ਜਿੱਥੇ ਬੱਚਾ ਬੋਰਵੈੱਲ ’ਤੇ ਡਿੱਗ ਕੇ ਆਪਣੇ ਹੋਸ਼ ਗੁਆ ਬੈਠਾ ਹੈ ਅਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ, ਉਥੇ ਹੀ ਪਰਿਵਾਰ ਵਾਲਿਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਬੱਚੇ ਦੀ ਸਲਾਮਤੀ ਲਈ ਪਿੰਡ ਵਾਸੀਆਂ ਸਮੇਤ ਹੋਰ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਕਤ ਬੱਚਾ ਥੋੜ੍ਹਾ ਮੰਦਬੁੱਧੀ ਦਾ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਪਵਨ ਹੰਸ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਅਤੇ ਫ਼ੌਜ ਦੇ ਉੱਚ ਅਧਿਕਾਰੀ ਵੀ ਮੌਜੂਦ ਹਨ। 

ਇਹ ਵੀ ਪੜ੍ਹੋ: DGP ਭਾਵਰਾ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ, ਪੰਜਾਬ ’ਚ ਸ਼ਾਂਤੀ ਵਿਵਸਥਾ ਨੂੰ ਹਰ ਕੀਮਤ ’ਤੇ ਬਣਾ ਕੇ ਰੱਖਿਆ ਜਾਵੇ

PunjabKesari

ਬੱਚੇ ਦੀ ਸਲਾਮਤੀ ਲਈ ਪਿੰਡ ਵਾਸੀਆਂ ਸਮੇਤ ਹੋਰ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਕਤ ਬੱਚਾ ਥੋੜ੍ਹਾ ਮੰਦਬੁੱਧੀ ਦਾ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਪਵਨ ਹੰਸ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਅਤੇ ਫ਼ੌਜ ਦੇ ਉੱਚ ਅਧਿਕਾਰੀ ਵੀ ਮੌਜੂਦ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਾ ਕਰੀਬ 85 ਫੁੱਟ ਦੀ ਡੂੰਘਾਈ ਤੱਕ ਫਸ ਚੁੱਕਾ ਹੈ। ਬੱਚਾ ਇਥੇ ਖੇਡਦੇ ਹੋਏ ਕੁੱਤਾ ਤੋਂ ਬਚਦਾ ਹੋਇਆ ਬੋਰਵੈੱਲ ਨੇੜੇ ਪੁੱਜਾ ਅਤੇ ਬੋਰਵੈੱਲ ਬੋਰੀ ਨਾਲ ਢੱਕਿਆ ਹੋਇਆ ਸੀ। ਇਸ ਦੌਰਾਨ ਬੱਚੇ ਨੇ ਕੁੱਤਾ ਤੋਂ ਬੱਚਣ ਲਈ ਬੋਰਵੈੱਲ ’ਤੇ ਰੱਖੀ ਹੋਈ ਬੋਰੀ ’ਤੇ ਪੈਰ ਰੱਖਿਆ ਤਾਂ ਬੱਚਾ ਬੋਰੀ ਸਮੇਤ ਹੀ ਬੋਰਵੈੱਲ ਜਾ ਡਿੱਗਿਆ। ਉਨ੍ਹਾਂ ਦੱਸਿਆ ਕਿ ਫ਼ੌਜ ਦੇ ਉੱਚ ਅਧਿਕਾਰੀਆਂ ਵੱਲੋਂ ਮੋਰਚੇ ਨੂੰ ਸੰਭਾਲਿਆ ਗਿਆ ਹੈ ਅਤੇ ਬੱਚੇ ਨੂੰ ਬਚਾਉਣ ਦੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। 

PunjabKesari

ਬੱਚੇ ਨੂੰ ਬਚਾਉਣ ਲਈ 5 ਘੰਟਿਆਂ ਤੋਂ ਰੈਸਕਿਊ ਆਪਰੇਸ਼ਨ ਚੱਲ ਰਿਹਾ ਹੈ। ਬੋਰਵੈੱਲ ਵਾਲੀ ਥਾਂ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਬਸਪਾ ਦੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਅਤੇ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਟਾਂਡਾ ਵੀ ਪਹੁੰਚ ਚੁੱਕੇ ਹਨ ਅਤੇ ਬੱਚੇ ਦੇ ਸਹੀ ਸਲਾਮਤ ਬਾਹਰ ਨਿਕਲਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਇਲਾਵਾ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਡਾ. ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਗਿੱਲ, ਅਤੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵੀ ਪ੍ਰਸ਼ਾਸਨ ਅਧਿਕਾਰੀਆਂ ਦੇ ਨਾਲ ਮੌਜੂਦ ਹਨ। 

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News