ਹੁਸ਼ਿਆਰਪੁਰ: ਤਕਰੀਬਨ 8 ਘੰਟਿਆਂ ਬਾਅਦ 6 ਸਾਲਾ ‘ਰਿਤਿਕ’ ਨੂੰ ਬੋਰਵੈੱਲ ’ਚੋਂ ਕੱਢਿਆ ਗਿਆ ਬਾਹਰ
Sunday, May 22, 2022 - 07:01 PM (IST)
ਹੁਸ਼ਿਆਰਪੁਰ/ਗੜ੍ਹਦੀਵਾਲਾ (ਵੈੱਬ ਡੈਸਕ)- ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਰਿਤਿਕ ਨੂੰ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹਾਲਤ ਕਿਹੋ-ਜਿਹੀ ਹੈ। ਉਸ ਨੂੰ ਐੈਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। ਇਥੇ ਦੱਸ ਦਈਏ ਕਿ ਸਵੇਰ ਤੋਂ ਹੀ ਬੱਚਾ 100 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ ਹੋਇਆ ਸੀ ਅਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਜਾਰੀ ਸਨ। ਹੁਣ ਤਕਰੀਬਨ 8 ਘੰਟਿਆਂ ਬਾਅਦ ਬੱਚੇ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢ ਲਿਆ ਗਿਆ ਹੈ। ਫ਼ੌਜ ਅਤੇ ਐੱਨ. ਡੀ. ਆਰ. ਐੱਫ਼ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ: ਫਿਲੌਰ ਤੋਂ ਵੱਡੀ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
ਇਹ ਵੀ ਸਾਹਮਣੇ ਆਇਆ ਹੈ ਕਿ ਜਿਸ ਫ਼ੌਜ ਦੇ ਜਵਾਨ ਨੇ ਫ਼ਤਿਹਵੀਰ ਸਿੰਘ ਨੂੰ ਬੋਰਵੈੱਲ ’ਚੋਂ ਬਾਹਰ ਕੱਢਿਆ ਸੀ, ਉਸ ਨੇ ਹੀ ਹੁਣ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਬੱਚੇ ਨੂੰ ਬੋਰਵੈੱਲ ’ਚੋਂ ਬਾਹਰ ਕੱਢਿਆ ਹੈ। ਇਥੇ ਦੱਸ ਦੇਈਏ ਕਿ ਬੱਚੇ ਦੀ ਸਲਾਮਤੀ ਨੂੰ ਲੈ ਕੇ ਅਜੇ ਲੋਕਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਬੱਚਾ ਤੰਦਰੁਸਤ ਹੋ ਕੇ ਆਪਣੇ ਪਰਿਵਾਰ ’ਚ ਆਵੇ।
ਇਹ ਵੀ ਪੜ੍ਹੋ: ਬੋਰਵੈੱਲ ’ਚ ਡਿੱਗੇ ਬੱਚੇ ਦੀ ਮਾਂ ਦਾ ਛਲਕਿਆ ਦਰਦ, ਰੋਂਦਿਆਂ ਬੋਲੀ, ‘ਬੋਰਵੈੱਲ ’ਚੋਂ ਮੈਨੂੰ ਪੁਕਾਰ ਰਿਹੈ’
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ