ਪਤੰਗ ਚੜ੍ਹਾਉਂਦੇ ਮਾਸੂਮ ਬੱਚੇ ਨਾਲ ਵਾਪਰ ਗਿਆ ਦਰਦਨਾਕ ਹਾਦਸਾ, ਤੜਫ਼-ਤੜਫ਼ ਕੇ ਨਿਕਲੀ ਜਾਨ
Saturday, Nov 23, 2024 - 05:42 AM (IST)
ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੱਤੀਆ ਤੋਂ ਇਕ ਬੇਹੱਦ ਖ਼ੌਫ਼ਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਘਰ ਦੀ ਛੱਤ 'ਤੇ ਪਤੰਗ ਉਡਾਉਂਦੇ ਸਮੇਂ ਇਕ 9 ਸਾਲਾ ਬੱਚਾ 11 ਕੇ.ਵੀ. ਸਪਲਾਈ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਏਕਮ ਸਿੰਘ ਪੁੱਤਰ ਅੰਗਰੇਜ਼ ਸਿੰਘ ਵਜੋਂ ਹੋਈ ਹੈ। ਇਸ ਦੁਖ਼ਦਾਈ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਰੱਤੀਆ ਪਿੰਡ ਸਣੇ ਆਸ-ਪਾਸ ਦੇ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਨ੍ਹਾਂ ਤਾਰਾਂ ਨੂੰ ਹਟਾਉਣ ਲਈ ਉਹ ਵਿਭਾਗ ਨੂੰ ਲਿਖਤੀ ਸ਼ਿਕਾਇਤ ਵੀ ਦੇ ਚੁੱਕੇ ਹਨ, ਪਰ ਇਸ ਮਾਮਲੇ 'ਚ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਘਰ ਦੀ ਛੱਤ 'ਤੇ ਮਿੱਟੀ ਲਗਾ ਰਹੀ ਇਕ ਔਰਤ ਨੂੰ ਬਿਜਲੀ ਦਾ ਝਟਕਾ ਲੱਗ ਚੁੱਕਾ ਹੈ।
ਇਹ ਵੀ ਪੜ੍ਹੋ- ਸਨਸਨੀਖੇਜ਼ ਵਾਰਦਾਤ ; ਕਾਲਜ ਤੋਂ ਘਰ ਜਾਂਦੇ ਸਮੇਂ ਸਿਰ 'ਚ ਪੱਥਰ ਮਾਰ ਕਤਲ ਕਰ'ਤਾ ਆਪਣੀ ਹੀ ਕਲਾਸ ਦਾ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e