ਸੈਰ ਕਰਦੇ ਪਿਓ-ਧੀ ਨਾਲ ਵਾਪਰ ਗਿਆ ਭਾਣਾ, ਸਕੂਲ ਵੈਨ ਹੇਠਾਂ ਆਉਣ ਕਾਰਨ ਢਾਈ ਸਾਲਾ ਮਾਸੂਮ ਦੀ ਹੋਈ ਮੌਤ

Tuesday, Aug 06, 2024 - 03:52 AM (IST)

ਭਗਤਾ ਭਾਈ (ਪਰਵੀਨ)- ਬੀਤੇ ਦਿਨ ਸਵੇਰੇ ਤੜਕਸਾਰ ਇਕ ਨਿੱਜੀ ਸਕੂਲ ਵੈਨ ਦੀ ਲਪੇਟ ਵਿਚ ਆ ਕੇ ਇਕ ਢਾਈ ਸਾਲਾ ਮਾਸੂਮ ਬੱਚੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਹ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਬੱਚੀ ਅਵਨੀਤ ਕੌਰ ਦੇ ਪਿਤਾ ਜੀਵਨ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਮਾਸੂਮ ਬੱਚੀ ਅਵਨੀਤ ਕੌਰ ਪਿੰਡ ਦੀ ਫਿਰਨੀ 'ਤੇ ਸੈਰ ਕਰ ਰਹੇ ਸਨ ਕਿ ਭਾਈ ਰੂਪਾ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਕੂਲ ਵੈਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਅਵਨੀਤ ਕੌਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਦਿਆਲਪੁਰਾ ਭਾਈ ਦੀ ਪੁਲਸ ਪਾਰਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਵੈਨ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ 'ਚ ਚਾਹ ਦੇ ਲੰਗਰ ਦੌਰਾਨ ਹੋ ਗਈ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰ ਨਾਲ ਵੱਢ'ਤਾ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News