ਪੰਜਾਬ ''ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ ਨਿਕਲੀ ਜਾਨ

Wednesday, May 06, 2026 - 11:53 AM (IST)

ਪੰਜਾਬ ''ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ ਨਿਕਲੀ ਜਾਨ

ਟਾਂਡਾ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਅਮਰੀਕ)- ਟਾਂਡਾ ਦੇ ਨਜ਼ਦੀਕੀ ਪਿੰਡ ਖਰਲ ਖ਼ੁਰਦ 'ਚ ਰੂਹ ਕੰਬਾਊ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ 8 ਸਾਲ ਦੀ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਆਪਣਾ ਨਿਸ਼ਾਨਾ ਬਣਾ ਲਿਆ। ਉਕਤ ਬੱਚੀ ਅਜੇ ਸਕੂਲ ਜਾਣ ਦੀ ਤਿਆਰੀ ਕਰ ਰਹੀ ਸੀ ਅਤੇ ਤਿਆਰ ਹੋ ਕੇ ਘਰ ਦੇ ਬਾਹਰ ਹੀ ਗਈ ਸੀ ਕਿ ਬੱਚੀ ਨੂੰ ਕੁੱਤਿਆਂ ਨੇ ਆਪਣਾ ਨਿਸ਼ਾਨਾ ਬਣਾ ਲਿਆ। 

ਇਹ ਵੀ ਪੜ੍ਹੋ: ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ

ਮ੍ਰਿਤਕ ਬੱਚੀ ਦੀ ਪਛਾਣ ਸਲੋਨੀ ਪੁੱਤਰੀ ਪਿਆਰੇ ਲਾਲ ਵਾਸੀ ਪਿੰਡ ਖਰਲ ਖੁਰਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲੋਨੀ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਕਿਸੇ ਕੰਮ ਲਈ ਘਰੋਂ ਬਾਹਰ ਨਿਕਲੀ ਸੀ। ਇਸੇ ਦੌਰਾਨ ਰਸਤੇ 'ਚ ਅਵਾਰਾ ਕੁੱਤਿਆਂ ਦੇ ਇਕ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ।

PunjabKesari

​ਜਦੋਂ ਕਾਫ਼ੀ ਦੇਰ ਤੱਕ ਬੱਚੀ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਤਲਾਸ਼ ਦੌਰਾਨ ਬੱਚੀ ਰਸਤੇ ਵਿੱਚ ਹੀ ਖ਼ੂਨ ਨਾਲ ਲਥਪਥ ਹਾਲਤ ਵਿੱਚ ਪਈ ਮਿਲੀ। ਜਦੋਂ ਪਰਿਵਾਰਕ ਮੈਂਬਰ ਉਸ ਕੋਲ ਪਹੁੰਚੇ ਤਾਂ ਉਹ ਦਮ ਤੋੜ ਚੁੱਕੀ ਸੀ। ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ ਵਿਦੇਸ਼ੋਂ ਆ ਕੇ ਬਣਾਵਾਂਗੀ ਨਵਾਂ ਘਰ

 

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News