ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ''ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

Tuesday, Jul 23, 2024 - 05:10 AM (IST)

ਬਰੇਟਾ (ਬਾਂਸਲ)- ਨਜ਼ਦੀਕੀ ਪਿੰਡ ਕਾਹਨਗੜ੍ਹ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਾਸੂਮ ਬੱਚੇ ਦੀ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆ ਜਾਣ ਕਾਰਨ ਦਰਦਨਾਕ ਮੌਤ ਹੋ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨ ਸਾਗਰ ਸਕੂਲ ਕਾਹਨਗੜ੍ਹ ਦੇ ਮਾਲਕ ਰਾਮਪਾਲ ਸੇਖੋਂ ਨੇ ਦੱਸਿਆ ਕਿ ਮ੍ਰਿਤਕ ਗੁਰਸਾਹਿਬ ਸਿੰਘ ਉਨ੍ਹਾਂ ਦੇ ਸਕੂਲ 'ਚ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਉਹ ਆਪਣੇ ਤਾਇਆ ਜੀ ਨਾਲ ਖੇਤ ਚਲਾ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਉਨ੍ਹਾਂ ਅੱਗੇ ਦਿੱਸਿਆ ਕਿ ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਮਾਸੂਮ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- ਕਰ ਲਓ ਗੱਲ ! ਸ਼ੱਕੀ ਵਿਅਕਤੀ ਦਿਖਣ ਤੇ ਪੋਸਟਰ ਸੁੱਟਣ ਦੀ ਜਾਣਕਾਰੀ ਦੇਣ ਵਾਲਾ ਖ਼ੁਦ ਹੀ ਨਿਕਲਿਆ 'ਮਾਸਟਰਮਾਈਂਡ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News