ਤੇਜ਼ ਰਫਤਾਰ ਇਨੋਵਾ ਗੱਡੀ ਨੇ 3 ਵਾਹਨਾਂ ਨੂੰ ਮਾਰੀ ਟੱਕਰ, ਹੰਗਾਮਾ

05/12/2018 2:25:33 AM

ਜਲੰਧਰ (ਸੁਧੀਰ)— ਸਥਾਨਕ ਕਪੂਰਥਲਾ ਚੌਕ ਕੋਲ ਅੱਜ ਰਾਤ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਪਹਿਲਾਂ ਤਿੰਨ ਹੋਰ ਵਾਹਨਾਂ ਨੂੰ ਟੱਕਰ ਮਾਰੀ ਤੇ ਬਾਅਦ ਵਿਚ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਇਨੋਵਾ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੋਟਰਸਾਈਕਲ ਸਵਾਰ ਬੰਟੀ ਸ਼ਰਮਾ ਨੇ ਦੱਸਿਆ ਕਿ ਉਹ ਕੰਮ ਤੋਂ ਘਰ ਵਾਪਸ ਆ ਰਿਹਾ ਸੀ, ਤਦ ਪਿਛਿਓਂ ਤੇਜ਼ ਰਫਤਾਰ ਇਨੋਵਾ ਗੱਡੀ ਨੂੰ ਆਟੋ, ਐਕਟਿਵਾ ਅਤੇ ਇਕ ਹੋਰ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਇਨੋਵਾ ਗੱਡੀ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ। ਘਟਨਾ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਨੰਬਰ 2 ਦੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।