ਕੇਂਦਰੀ ਏਜੰਸੀਆਂ ਦਾ ਪੰਜਾਬ ਪੁਲਸ ਨੂੰ ਇਨਪੁੱਟ, ਅੰਮ੍ਰਿਤਪਾਲ ਸਿੰਘ ’ਤੇ ਹੋ ਸਕਦੈ ਵੱਡਾ ਹਮਲਾ

03/03/2023 6:15:03 PM

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ’ਤੇ ਹਮਲਾ ਹੋ ਸਕਦਾ ਹੈ। ਇਹ ਇਨਪੁੱਟ ਪੰਜਾਬ ਤੇ ਕੇਂਦਰੀ ਏਜੰਸੀਆਂ ਨੂੰ ਮਿਲਿਆ ਹੈ। ਦਰਅਸਲ ਪੰਜਾਬ ਵਿਰੋਧੀ ਤਾਕਤਾਂ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਇਨਪੁੱਟ ਤੋਂ ਬਾਅਦ ਪੰਜਾਬ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਦਰਅਸਲ, ਸਿੱਖ ਭਾਈਚਾਰੇ ਦਾ ਇਕ ਵੱਡਾ ਹਿੱਸਾ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਤ ਹੋ ਚੁੱਕਾ ਹੈ। ਬੀਤੇ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦਾ ਮਾਹੌਲ ਪਹਿਲਾਂ ਹੀ ਗਰਮਾਇਆ ਹੋਇਆ ਹੈ। ਅਜਿਹੀ ਸਥਿਤੀ ਵਿਚ ਜੇ ਅੰਮ੍ਰਿਤਪਾਲ ਸਿੰਘ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਢਾਹ ਲੱਗ ਸਕਦੀ ਹੈ।

ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਉਧਰ ਖੁਫ਼ੀਆ ਏਜੰਸੀਆਂ ਨੂੰ ਅਜਿਹੀ ਇਨਪੁੱਟ ਮਿਲੀ ਹੈ ਕਿ ਕੁਝ ਐਂਟੀ ਸੋਸ਼ਲ ਐਲੀਮੈਂਟ ਅੰਮ੍ਰਿਤਪਾਲ ’ਤੇ ਹਮਲਾ ਕਰ ਸਕਦੇ ਹਨ। ਅੰਮ੍ਰਿਤਪਾਲ ਸਿੰਘ ’ਤੇ ਹਮਲਾ ਕਰਕੇ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਸ ਇਨਪੁੱਟ ਨੂੰ ਪੰਜਾਬ ਪੁਲਸ ਨਾਲ ਵੀ ਸਾਂਝਾ ਕੀਤਾ ਹੈ। 

ਇਹ ਵੀ ਪੜ੍ਹੋ : ਨੂੰਹ ਦੇ ਨਹੀਂ ਹੋ ਰਹੀ ਸੀ ਔਲਾਦ ਤਾਂ ਤਾਂਤਰਿਕ ਕੋਲ ਲੈ ਗਈ ਸੱਸ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼

ਇਸ ਲਈ ਸੁਰਖੀਆਂ ’ਚ ਹੈ ਅੰਮ੍ਰਿਤਪਾਲ

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ’ਤੇ ਬਰਿੰਦਰ ਸਿੰਘ ਨਾਮ ਦੇ ਇਕ ਵਿਅਕਤੀ ਨੂੰ ਅਜਨਾਲਾ ’ਚ ਅਗਵਾ ਕਰਕੇ ਕੁੱਟਮਾਰ ਕਰਨ ਦਾ ਦੋਸ਼ ਲੱਗਾ ਸੀ। ਇਸ ਮਾਮਲੇ ਵਿਚ ਪੁਲਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ’ਤੇ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਦੇ ਵਿਰੋਧ ਵਿਚ 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ਪਹੁੰਚਿਆ। ਗੱਲ ਇੰਨੀ ਵੱਧ ਗਈ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਥਾਣੇ ’ਤੇ ਹਮਲਾ ਕਰ ਦਿੱਤਾ ਜਦਕਿ ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਪੁਲਸ ’ਤੇ ਹਮਲਾ ਕੀਤਾ ਹੈ। ਇਸ ਘਟਨਾ ਦੌਰਾਨ 6 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਸਨ। 

ਇਹ ਵੀ ਪੜ੍ਹੋ : ਅਮਰੀਕਾ ਰਹਿੰਦੇ ਮੁੰਡੇ ਨਾਲ ਫੇਸਬੁੱਕ ’ਤੇ ਹੋਇਆ ਪਿਆਰ ਪਿਆ ਭਾਰੀ, ਪ੍ਰੇਮੀ ਦੇ ਭਰਾ ਨੇ ਲੁੱਟ ਲਈ ਪੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News