ਡੀ. ਸੀ. ਵਲੋਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ, ਦਿੱਤੀਆਂ ਹਦਾਇਤਾਂ
Friday, Jul 21, 2023 - 03:18 PM (IST)
ਮਾਜਰੀ/ਕੁਰਾਲੀ (ਪਾਬਲਾ, ਬਠਲਾ) : ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹਾ ਮੋਹਾਲੀ ਦੇ ਲੋਕਾਂ ਨੂੰ ਭਰਪੂਰ ਲਾਭ ਮਿਲਿਆ ਹੈ। ਜ਼ਿਲ੍ਹੇ ’ਚ ਹੁਣ ਤਕ 3,98,608 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਜਾਂਚ ਕਰਵਾਈ ਹੈ, ਜਿਸ ’ਚੋਂ 46415 ਮਰੀਜ਼ਾਂ ਨੂੰ ਮੁਫ਼ਤ ਲੈਬ ਟੈਸਟਾਂ ਦੀ ਜਾਂਚ ਦੀ ਸਹੂਲਤ ਦਿੱਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਿੰਡ ਮੁੱਲਾਂਪੁਰ ਗ਼ਰੀਬਦਾਸ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕਰ ਕੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਜੈਨ ਨੇ ਕਲੀਨਿਕ ’ਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ’ਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ’ਚ ਫੇਰੀ ਪਾਈ ਅਤੇ ਓ. ਪੀ. ਡੀ. ਸੇਵਾਵਾਂ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਮਾਨ ਦਾ ਵੀ ਨਿਰੀਖਣ ਕੀਤਾ।
ਇਹ ਵੀ ਪੜ੍ਹੋ : ਕਾਂਗਰਸ ਤੇ ‘ਆਪ’ ਦੇ ਅਲਾਇੰਸ ਪਾਰਟਨਰ ਬਣਨ ਨਾਲ ਭੰਬਲਭੂਸੇ ’ਚ ਪਏ ਕਾਂਗਰਸੀ ਵਰਕਰ
ਡਿਪਟੀ ਕਮਿਸ਼ਨਰ ਨੇ ਕਲੀਨਿਕ ਦੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੋਲੋਂ ਕਲੀਨਿਕ ’ਚ ਉਪਲਬਧ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਲਈ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਗੰਭੀਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿੱਤੀ ਜਾਵੇ। ਇਸ ਮੌਕੇ ਡਾ. ਸੋਲਿਨੀ, ਡਾ. ਰਾਜਵਿੰਦਰ ਕੌਰ, ਹਰਚਰਨ ਸਿੰਘ ਬਰਾੜ ਅਤੇ ਬਲਜਿੰਦਰ ਸੈਣੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਦੁਬਈ ਤੋਂ ਸੋਨੇ ਦੀ ਸਮੱਗਲਿੰਗ ਦੇ ਲਿੰਕ, ਵਿਭਾਗ ਚਾਵੇ ਤਾਂ ਹੋ ਸਕਦੇ ਹਨ ਵੱਡੇ ਖੁਲਾਸੇ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8