Punjab: ਰਿਸ਼ਵਤ ਲੈਂਦੇ ਫੜੇ ਗਏ ਇਸ ਥਾਣੇ ਦੇ SHO ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ
Sunday, Apr 27, 2025 - 12:15 PM (IST)

ਜਲੰਧਰ (ਬਿਊਰੋ)–ਵਿਜੀਲੈਂਸ ਬਿਊਰੋ ਮੋਹਾਲੀ ਨੇ 12 ਅਪ੍ਰੈਲ ਨੂੰ ਸ਼ਿਕਾਇਤਕਰਤਾ ਸੁਰਿੰਦਰ ਸਿੰਘ ਪੁੱਤਰ ਸ਼ੇਰ ਅਮੀਰ ਸਿੰਘ ਵਾਸੀ ਗੁਰੂਹਰਸਹਾਏ ਕੋਲੋਂ ਕਥਿਤ ਤੌਰ ’ਤੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਥਾਣਾ ਮਮਦੋਟ ਦੇ ਐੱਸ. ਐੱਚ. ਓ. ਇੰਸਪੈਕਟਰ ਅਭਿਨਵ ਚੌਹਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਤੋਂ ਜੁਡੀਸ਼ੀਅਲ ਰਿਮਾਂਡ ਮਿਲਣ ਤੋਂ ਬਾਅਦ ਅਭਿਨਵ ਚੌਹਾਨ ਨੂੰ ਪਟਿਆਲਾ ਜੇਲ੍ਹ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਮੋਹਾਲੀ ਨੇ ਇਸ ਮਾਮਲੇ ’ਚ ਮੁੱਦਈ ਸੁਰਿੰਦਰ ਸਿੰਘ ਦੇ 164 ਦੇ ਬਿਆਨ ਜੁਡੀਸ਼ੀਅਲ ਮੈਜਿਸਟਰੇਟ ਮੋਹਾਲੀ ਸ਼ਵੇਤਾ ਦਾਸ ਦੀ ਅਦਾਲਤ ’ਚ ਵੀ ਕਰਵਾ ਲਏ ਹਨ। ਜਾਣਕਾਰੀ ਅਨੁਸਾਰ ਜਦੋਂ ਇੰਸਪੈਕਟਰ ਅਭਿਨਵ ਚੌਹਾਨ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਸਨ ਤਾਂ ਉਸ ਸਮੇਂ ਦੇ ਡੀ. ਐੱਸ. ਪੀ. ਸੁਰਿੰਦਰ ਬਾਂਸਲ ਵੱਲੋਂ ਐੱਸ. ਐੱਸ. ਪੀ. ਫਿਰੋਜ਼ਪੁਰ ਨੂੰ ਇਕ ਲਿਫ਼ਾਫ਼ਾਬੰਦ ਪੱਤਰ ਲਿਖ ਕੇ ਇੰਸਪੈਕਟਰ ਅਭਿਨਵ ਚੌਹਾਨ ਅਤੇ ਕਰੀਬ 10 ਹੋਰ ਪੁਲਸ ਮੁਲਾਜ਼ਮਾਂ ਵਿਰੁੱਧ ਗੰਭੀਰ ਦੋਸ਼ ਲਾਏ ਗਏ ਸਨ ਅਤੇ ਉਹ ਚਿੱਠੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਨੂੰ ਲੈ ਕੇ ਉਸ ਸਮੇਂ ਦੇ ਐੱਸ. ਐੱਸ. ਪੀ. ਵੱਲੋਂ ਡੀ. ਐੱਸ. ਪੀ. ਸੁਰਿੰਦਰ ਬਾਂਸਲ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਗ੍ਰਿਫ਼ਤਾਰੀ ਸਮੇਂ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਬਿਆਨ ਲਿਖ ਕੇ ਉਸ ’ਤੇ ਸੁਰਿੰਦਰ ਬਾਂਸਲ ਦੇ ਜ਼ਬਰਦਸਤੀ ਦਸਤਖ਼ਤ ਕਰਵਾ ਲਏ ਗਏ ਸਨ ਅਤੇ ਉਸ ਦੋਸ਼ਾਂ ਭਰੀ ਚਿੱਠੀ ਨੂੰ ਫਾਈਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਵਿਜੀਲੈਂਸ ਚੀਫ਼ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਕਾਰਨ ਨੌਕਰਸ਼ਾਹੀ ਸਹਿਮੀ
ਸੇਵਾਮੁਕਤ ਡੀ. ਐੱਸ. ਪੀ. ਸੁਰਿੰਦਰ ਬਾਂਸਲ ਨੂੰ ਵਿਜੀਲੈਂਸ ਬਿਊਰੋ ਮੋਹਾਲੀ ਨੇ ਤਲਬ ਕੀਤਾ ਹੈ ਅਤੇ ਇਸ ਮਾਮਲੇ ’ਚ ਉਨ੍ਹਾਂ ਦਾ ਬਿਆਨ ਵੀ ਦਰਜ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਅਭਿਨਵ ਚੌਹਾਨ ਅਤੇ ਹੋਰ ਪੁਲਸ ਕਰਮਚਾਰੀਆਂ ’ਤੇ ਲਾਏ ਗਏ ਕਈ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਪਤਾ ਲੱਗਾ ਹੈ ਕਿ ਇੰਸਪੈਕਟਰ ਅਭਿਨਵ ਚੌਹਾਨ ਖ਼ਿਲਾਫ਼ ਹੋਰ ਵੀ ਕਈ ਲੋਕ ਵਿਜੀਲੈਂਸ ਵਿਭਾਗ, ਮੋਹਾਲੀ ਨੂੰ ਆਪਣੇ ਬਿਆਨ ਅਤੇ ਹਲਫੀਆ ਬਿਆਨ ਦੇਣ ਲਈ ਉਨ੍ਹਾਂ ਨਾਲ ਸੰਪਰਕ ਬਣਾਏ ਹੋਏ ਹਨ।
ਡੀ. ਐੱਸ. ਪੀ. ਬਾਂਸਲ ਵੱਲੋਂ 1 ਸਤੰਬਰ 2023 ਨੂੰ ਲਿਖੇ ਪੱਤਰ ਦੀ ਜੇਕਰ ਜਾਂਚ ਨਹੀਂ ਕਰਵਾਈ ਗਈ ਅਤੇ ਅਭਿਨਵ ਦੇ ਡਰਾਈਵਰ ਅਤੇ ਗੰਨਮੈਨ ਰਹੇ ਕਾਂਸਟੇਬਲ ਵਿਕਾਸ (ਜਿਸ ਦੇ ਖ਼ਿਲਾਫ਼ ਹੈਰੋਇਨ ਬਰਾਮਦਗੀ ਨੂੰ ਲੈ ਕੇ ਥਾਣਾ ਸਦਰ ਮੋਗਾ ’ਚ 21 ਨਵੰਬਰ 2021 ਨੂੰ ਮੁਕੱਦਮਾ ਦਰਜ ਹੋਇਆ ਹੈ) ਦੇ ਬਿਆਨ ਨਹੀਂ ਲਏ ਗਏ ਤਾਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਪਹੁੰਚ ਸਕਦਾ ਹੈ ਅਤੇ ਇਸ ਪੱਤਰ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e