ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

Wednesday, Jun 24, 2026 - 11:12 AM (IST)

ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਵਿਜੀਲੈਂਸ ਬਿਊਰੋ ਨੇ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਜ਼ਿਲ੍ਹਾ ਸੰਗਰੂਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert

ਉਨ੍ਹਾਂ ਕਿਹਾ ਕਿ ਇਕ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ’ਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ’ਚ ਗੁਰਵਿੰਦਰ ਸਿੰਘ, ਏ. ਐੱਫ਼. ਐੱਸ. ਓ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਂ ’ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ।

ਇਹ ਵੀ ਪੜ੍ਹੋ: ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਮਾਨਵ ਭਨੋਟ, ਜੂਨੀਅਰ ਆਡੀਟਰ ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜਲੰਧਰ ਦੇ ਨਾਂ ’ਤੇ ਸ਼ਿਕਾਇਤਕਰਤਾ ਦੇ ਸ਼ੈਲਰ ’ਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਿਤ ਕੀਤਾ। ਇਨ੍ਹਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News