ਇੰਸਪੈਕਟਰ ਇੰਦਰਜੀਤ ਸਿੰਘ ਦੇ ਅੰਮ੍ਰਿਤਸਰ ਵਾਲੇ ਘਰ ''ਚ ਐੱਸ. ਟੀ. ਐੱਫ. ਦੀ ਰੇਡ (ਤਸਵੀਰਾਂ)
Wednesday, Jun 14, 2017 - 12:29 PM (IST)
ਅੰਮ੍ਰਿਤਸਰ (ਸੁਮਿਤ) : ਬੀਤੇ ਦਿਨੀਂ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ਵਿਚ ਐੱਸ. ਟੀ. ਐੱਫ. ਦੀ ਟੀਮ ਵਲੋਂ ਛਾਪਾ ਮਾਰ ਕੇ ਜਾਂਚ ਕੀਤੀ ਜਾ ਰਹੀ ਹੈ। ਇੰਦਰਜੀਤ ਸਿੰਘ ਨੂੰ ਸੋਮਵਾਰ ਤੜਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਹੈਰੋਇਨ, ਵਿਦੇਸ਼ੀ ਕਰੰਸੀ ਅਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਲਗਾਤਾਰ ਪੁਲਸ ਵਲੋਂ ਇੰਦਰਜੀਤ ਕੋਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸ. ਟੀ. ਐੱਫ. ਦੀ ਟੀਮ ਇਸ ਮਾਮਲੇ 'ਤੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ।
ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਐੱਸ. ਟੀ. ਐੱਫ. ਇੰਦਰਜੀਤ ਦੀ ਟਰਾਂਸਫਰ ਅਤੇ ਪੋਸਟਿੰਗ ਨੂੰ ਲੈ ਕੇ ਵੀ ਲਿਸਟ ਤਿਆਰ ਕਰ ਰਹੀ ਹੈ।
