ਥਾਣਾ ਸਲੇਮ ਟਾਬਰੀ ਦੇ ਮੁਖੀ ਦਾ ਤਬਾਦਲਾ, ਇੰਸਪੈਕਟਰ ਜਸਬੀਰ ਸਿੰਘ ਨੇ ਸੰਭਾਲਿਆ ਚਾਰਜ

Wednesday, Aug 26, 2026 - 03:35 PM (IST)

ਥਾਣਾ ਸਲੇਮ ਟਾਬਰੀ ਦੇ ਮੁਖੀ ਦਾ ਤਬਾਦਲਾ, ਇੰਸਪੈਕਟਰ ਜਸਬੀਰ ਸਿੰਘ ਨੇ ਸੰਭਾਲਿਆ ਚਾਰਜ

ਲੁਧਿਆਣਾ (ਅਨਿਲ): ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਬੀਤੀ ਰਾਤ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਹਰਸ਼ਵੀਰ ਸੰਧੂ ਦਾ ਤਬਾਦਲਾ ਪੁਲਸ ਲਾਈਨ ਵਿਚ ਕਰ ਦਿੱਤਾ ਹੈ। ਇਸ ਮਗਰੋਂ ਇੰਸਪੈਕਟਰ ਜਸਬੀਰ ਸਿੰਘ ਗਿੱਲ ਨੂੰ ਥਾਣਾ ਸਲੇਮ ਟਾਬਰੀ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। 

ਥਾਣੇ ਦਾ ਚਾਰਜ ਸੰਭਾਲਣ ਮਗਰੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਜਸਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਲਾਕੇ ਵਿਚ ਨਸ਼ਾ ਤਸਕਰਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਉਨ੍ਹਾਂ ਦੇ ਸਰਕਾਰੀ ਨੰਬਰ 'ਤੇ ਦਿੱਤੀ ਜਾਵੇ, ਤਾਂ ਜੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਥਾਣੇ ਦਾ ਇੰਚਾਰਜ ਸੰਭਾਲਣ ਮਗਰੋਂ ਅੱਜ ਇਲਾਕੇ ਦੀਆਂ ਸਮਾਜਸੇਵੀ, ਸਿਆਸੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਇੰਸਪੈਕਟਰ ਜਸਬੀਰ ਸਿੰਘ ਦਾ ਸਨਮਾਨ ਕੀਤਾ ਗਿਆ। 


author

Anmol Tagra

Content Editor

Related News