ਅਰਨੀਵਾਲਾ ਥਾਣਾ ਦੇ ਇੰਸਪੈਕਟਰ ਨਵਦੀਪ ਭੱਟੀ ਵੀ ਕੋਰੋਨਾ ਪਾਜ਼ੇਟਿਵ
Friday, Aug 28, 2020 - 12:19 PM (IST)
ਜਲਾਲਾਬਾਦ (ਸੇਤੀਆ): ਸਬ ਡਿਵੀਜ਼ਨ ਜਲਾਲਾਬਾਦ ਦੇ ਥਾਣਾ ਅਰਨੀਵਾਲਾ ਦੇ ਇੰਸਪੈਕਟਰ ਨਵਦੀਪ ਭੱਟੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਨਵਦੀਪ ਭੱਟੀ ਦਾ ਲੁਧਿਆਣਾ ਦੇ ਇਕ ਹਸਪਤਾਲ 'ਚ ਇਲਾਜ ਚਲ ਰਿਹਾ ਹੈ।ਇੰਸਪੈਕਟਰ ਨਵਦੀਪ ਭੱਟੀ ਨੇ ਅਪੀਲ ਕੀਤੀ ਹੈ ਕੇ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।
ਇਹ ਵੀ ਪੜ੍ਹੋ: ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਕੁਆਰੰਟਾਈਨ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਲਗਾਤਾਰ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ ਸਭ ਤੋਂ ਵੱਧ 77 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 60 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 77,266 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 33,87,501 ਹੋ ਗਿਆ। ਇਸ ਦੌਰਾਨ 60,177 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,83,948 ਹੋ ਗਈ ਹੈ।
ਇਹ ਵੀ ਪੜ੍ਹੋ: ਗੁੰਡਾਗਰਦੀ ਦੀ ਇੰਤਹਾਅ: ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੀਤਾ ਜਬਰ-ਜ਼ਿਨਾਹ