ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਣ ਵਾਲੇ ਇੰਸਪੈਕਟਰ ’ਤੇ ਵੱਡੀ ਕਾਰਵਾਈ
Sunday, Feb 04, 2024 - 06:42 PM (IST)
ਬੁਢਲਾਡਾ : ਅੱਧੀ ਰਾਤ ਨੂੰ ਬੋਹਾ ਦੇ ਗਾਦੜਪਤੀ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਕੇ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਬੋਹਾ ਦੇ ਇੰਚਾਰਜ ਨੂੰ ਐੱਸ. ਐੱਸ. ਪੀ. ਮਾਨਸਾ ਨੇ ਮੁਅੱਤਲ ਕਰ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਪਿੰਡ ਵਾਸੀ ਅਤੇ ਸਿੱਖ ਸੰਗਤ ਨੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਘਟਨਾ ਸਥਾਨ ’ਤੇ ਪਹੁੰਚ ਕੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਸ਼ਾਂਤ ਕਰਦੇ ਹੋਏ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਜਾਰੀ ਹੋਇਆ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਹੁਣ ਐੱਸ. ਐੱਸ. ਪੀ. ਮਾਨਸਾ ਨੇ ਬੋਹਾ ਥਾਣਾ ਇੰਚਾਰਜ ਇੰਸਪੈਕਟਰ ਜਗਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਡੀ. ਐੱਸ. ਪੀ. ਬੁਢਲਾਡਾ ਵਲੋਂ ਕੀਤੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ, ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 12 ਵਜੇ ਬਿਨਾਂ ਕੋਈ ਕਾਰਣ ਦੱਸੇ ਥਾਣਾ ਇੰਚਾਰਜ ਬੋਹਾ ਅਤੇ ਉਸ ਦੇ ਸਾਥੀ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਗੁਰਦੁਆਰੇ ਦੇ ਸੇਵਾਦਾਰ ਦੀ ਕੁੱਟਮਾਰ ਕੀਤੀ ਜਦੋਂ ਕੁੱਟਮਾਰ ਦਾ ਕਾਰਣ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਗੁਰਦੁਆਰਾ ਖਾਲ੍ਹੀ ਕਰ ਦੇਣ। ਇਸ ਦੇ ਰੋਸ ਵਿਚ ਲੋਕਾਂ ਨੇ ਧਰਨਾ ਦੇ ਕੇ ਥਾਣਾ ਇੰਚਾਰਜ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਲੋਕਾਂ ਨੇ ਦੋਸ਼ ਲਗਾਇਆ ਕਿ ਥਾਣਾ ਮੁਖੀ ਨੇ ਸ਼ਰਾਬ ਵੀ ਪੀਤੀ ਹੋਈ ਸੀ।
ਇਹ ਵੀ ਪੜ੍ਹੋ : ਆਖ਼ਰ ਕਿਉਂ ਦਿੱਤਾ ਪੰਜਾਬ ਗਵਰਨਰ ਨੇ ਅਸਤੀਫ਼ਾ !
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8