ਬਹਾਦਰ ਇੰਸਪੈਕਟਰ ਪਰਮਜੀਤ ਸਿੰਘ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

Friday, Aug 16, 2024 - 11:59 AM (IST)

ਬਹਾਦਰ ਇੰਸਪੈਕਟਰ ਪਰਮਜੀਤ ਸਿੰਘ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਮਾਨਸਾ (ਸੰਦੀਪ ਮਿੱਤਲ) : ਪੰਜਾਬ ਪੁਲਸ ਦੇ ਬਹਾਦਰ ਇੰਸਪੈਕਟਰ ਪਰਮਜੀਤ ਸਿੰਘ ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਊਟੀ ਵਿਚ ਬਹਾਦਰੀ ਸਮੇਤ ਵਿਲੱਖਣ, ਹੋਣਹਾਰ ਅਤੇ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਕਾਊਂਟਰ ਇੰਟੈਲੀਜੈਂਸ ਬਠਿੰਡਾ ਰੇਂਜ ਵਿਚ ਤਾਇਨਾਤ ਆਪਣੀ ਡਿਊਟੀ ਨਿਡਰਤਾ ਨਾਲ ਨਿਭਾਉਣ ਵਾਲੇ ਇੰਸਪੈਕਟਰ ਪਰਮਜੀਤ ਸਿੰਘ ਸਿੱਧੂ ਇਸ ਤੋਂ ਪਹਿਲਾਂ 2021 ਅਤੇ 2022 ਵਿਚ ਲਗਾਤਾਰ ਦੋ ਵਾਰ ਸਟੇਟ ਐਵਾਰਡ ਅਤੇ 2023 ਵਿਚ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਹੋ ਚੁੱਕੇ ਹਨ ਅਤੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਉਨ੍ਹਾਂ ਨੂੰ ਹੁਣ ਤੱਕ ਕੁੱਲ 4 ਵਾਰ ਸਟੇਟ ਐਵਾਰਡ ਇਕ ਵਾਰ ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ. ਜੀ. ਪੀ. ਡਿਸਕ ਵਰਗੇ ਵੱਕਾਰੀ ਸਨਮਾਨ ਮਿਲ ਚੁੱਕੇ ਹਨ। 

ਜਿੱਥੇ ਵੱਖ-ਵੱਖ ਅਧਿਕਾਰੀਆਂ ਨੇ ਉਸ ਦੀਆਂ ਪ੍ਰਾਪਤੀਆਂ ਲਈ ਉਸ ਦੀ ਪਿੱਠ ਥਾਪੜੀ ਹੈ, ਉੱਥੇ ਉਸ ਦੇ ਪ੍ਰਸ਼ੰਸਕਾਂ ਨੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਅਤੇ ਉਸ ਦੇ ਬਿਹਤਰ ਪ੍ਰਦਰਸ਼ਨ ਲਈ ਉਸ ਨੂੰ ਵਧਾਈ ਦਿੱਤੀ ਹੈ। ਇੰਸਪੈਕਟਰ ਪਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਦੇ ਕਾਰਜਸ਼ੀਲ ਰਹਿਣਗੇ।


author

Gurminder Singh

Content Editor

Related News