ਇੰਸਪੈਕਟਰ ਸੁਖਜੀਤ ਸਿੰਘ ਨੇ ਸੰਭਾਲਿਆ ਮੁੱਖ ਅਫ਼ਸਰ ਵਜੋਂ ਚਾਰਜ
Saturday, Jul 28, 2018 - 01:38 AM (IST)
Îਮਲੋਟ (ਜੁਨੇਜਾ)- ਇੰਸਪੈਕਟਰ ਸੁਖਜੀਤ ਸਿੰਘ ਨੇ ਥਾਣਾ ਮਲੋਟ ਸਿਟੀ ਦੇ ਨਵੇਂ ਮੁੱਖ ਅਫ਼ਸਰ ਵਜੋਂ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਉਹ ਜਲੰਧਰ ਤੋਂ ਬਦਲ ਕੇ ਆਏ ਹਨ। ਉਨ੍ਹਾਂ ਤੋਂ ਪਹਿਲਾਂ ਤਾਇਨਾਤ ਐੱਸ. ਐੱਚ. ਓ. ਜਸਵੀਰ ਸਿੰਘ ਦਾ ਤਬਾਦਲਾ ਹੋ ਗਿਆ ਹੈ। ਇੰਸਪੈਕਟਰ ਸੁਖਜੀਤ ਸਿੰਘ ਨੇ ਲੰਬੇ ਸਮੇਂ ਤੋਂ ਵਿਭਾਗ ਅੰਦਰ ਤਨਦੇਹੀ ਅਤੇ ੲੀਮਾਨਦਾਰੀ ਨਾਲ ਕੰਮ ਕੀਤਾ ਹੈ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇਗਾ ਅਤੇ ਆਮ ਸ਼ਹਿਰੀ ਨੂੰ ਪੁਲਸ ਸਟੇਸ਼ਨ ਵਿਚ ਸਨਮਾਨ ਮਿਲੇਗਾ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਹੈ।
