ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅਕਾਲੀ ਦਲ ਦਿੱਲੀ ਸਟੇਟ 'ਚ ਸ਼ਾਮਲ
Saturday, May 09, 2026 - 12:47 AM (IST)
ਅੰਮ੍ਰਿਤਸਰ (ਸਰਬਜੀਤ) : ਦਿੱਲੀ ਦੀ ਪੰਥਕ ਸਿਆਸਤ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਰਵਿੰਦਰ ਸਿੰਘ ਲੱਕੀ ਦੀ ਪ੍ਰੇਰਨਾ ਸਦਕਾ ਸੈਂਕੜੇ ਨੌਜਵਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਏ। ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਵੇਖ ਕੇ ਬਹੁਤ ਵੱਡੀ ਖੁਸ਼ੀ ਹੈ ਕਿ ਅੱਜ ਪਰਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਯਮੁਨਾ ਪਾਰ, ਵਾਰਡ ਨੰਬਰ 41 ਤੋਂ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜੇ ਹਨ। ਉਹਨਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਅਸੀਂ ਵੀ ਅਕਾਲੀ ਦਲ ਨਾਲ ਇਸੇ ਤਰੀਕੇ ਜੁੜੇ ਸੀ ਪਰ ਉਸ ਵੇਲੇ ਯੂਥ ਵਿੰਗ ਨਹੀਂ ਹੁੰਦਾ ਸੀ ਸਗੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਹੁੰਦੀ ਸੀ ਜਿਸਦੇ ਨਾਲ ਅਸੀਂ ਜੁੜੇ ਸੀ। ਉਹਨਾਂ ਕਿਹਾ ਕਿ ਹੁਣ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਇਕ ਸ਼ੁੱਭ ਸੰਕੇਤ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ ਜ਼ਖਮੀ
ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਵੱਡੀ ਗੱਲ ਹੈ ਕਿ ਇਹ ਨੌਜਵਾਨ ਵਰਗ ਸਿਆਸੀ ਪਾਰਟੀ ਨਾਲ ਜੁੜਨ ਦੀ ਥਾਂ ਸਾਡੇ ਵਰਗੀ ਧਾਰਮਿਕ ਪਾਰਟੀ ਨਾਲ ਜੁੜਨ ਨੂੰ ਪਹਿਲ ਦੇ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਪਾਰਟੀ ਦਾ ਇਕਲੌਤਾ ਮਕਸਦ ਪੰਥ ਦੀ ਅਤੇ ਗੁਰੂ ਘਰਾਂ ਦੀ ਸੇਵਾ ਕਰਨਾ ਹੈ ਤੇ ਸਾਡਾ ਰਾਜਨੀਤੀ ਨਾਲ ਕੋਈ ਸੰਬੰਧ ਨਹੀਂ ਹੈ। ਉਹਨਾਂ ਕਿਹਾ ਕਿ ਸਾਡਾ ਇਕ ਨੁਕਾਤੀ ਏਜੰਡਾ ਗੁਰੂ ਘਰਾਂ ਤੇ ਮਨੁੱਖਤਾ ਦੀ ਸੇਵਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਚੰਗੀ ਗੱਲ ਹੈ ਕਿ ਨੌਜਵਾਨ ਵਰਗ ਇਹ ਗੱਲ ਸਮਝਦਾ ਹੈ ਕਿ ਸਿਆਸੀ ਪਾਰਟੀਆਂ ਕਿਹੜੀਆਂ ਹਨ ਤੇ ਧਾਰਮਿਕ ਪਾਰਟੀਆਂ ਕਿਹੜੀਆਂ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਹੋਰ ਵੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨਗੇ ਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਪੰਥ ਦੀ ਸੇਵਾ ਕਰਨਗੇ। ਇਸ ਮੌਕੇ ਪਾਰਟੀ ਦੇ ਦਿੱਲੀ ਇਕਾਈ ਦੇ ਪ੍ਰਧਾਨ ਐਮ ਪੀ ਐਸ ਚੱਢਾ, ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਭੁਪਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭਾਟੀਆ, ਜਸਪ੍ਰੀਤ ਸਿੰਘ ਵਿੱਕੀ ਮਾਨ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
