ਸਿੰਗਲਾ ਦੀ ਸੋਚ ਤੋਂ ਪ੍ਰੇਰਿਤ ਹੋ ਘਰਾਚੋਂ ਦੇ 2 ਪਰਿਵਾਰ 'ਆਪ' ਦਾ ਸਾਥ ਛੱਡ ਕਾਂਗਰਸ 'ਚ ਹੋਏ ਸ਼ਾਮਲ

Monday, Apr 05, 2021 - 01:24 AM (IST)

ਸਿੰਗਲਾ ਦੀ ਸੋਚ ਤੋਂ ਪ੍ਰੇਰਿਤ ਹੋ ਘਰਾਚੋਂ ਦੇ 2 ਪਰਿਵਾਰ 'ਆਪ' ਦਾ ਸਾਥ ਛੱਡ ਕਾਂਗਰਸ 'ਚ ਹੋਏ ਸ਼ਾਮਲ

ਭਵਾਨੀਗੜ੍ਹ,(ਕਾਂਸਲ)- ਕੈਬਨਿਟ ਮੰਤਰੀ ਪੰਜਾਬ ਸਰਕਾਰ ਵਿਜੈ ਇੰਦਰ ਸਿੰਗਲਾ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਵਿਕਾਸ ਅਤੇ ਉਨ੍ਹਾਂ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਘਰਾਚੋਂ ਦੇ 2 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਨਵੇਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਹਰ ਵਰਕਰ ਅਤੇ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਅਤੇ ਅੱਜ ਸ਼ਾਮਲ ਹੋਏ ਪਰਿਵਾਰਾਂ ਨੂੰ ਵੀ ਯੋਗਤਾ ਦੇ ਆਧਾਰ ’ਤੇ ਬਣਦਾ ਮਾਣ ਅਤੇ ਅਹੁਦਾ ਦਿੱਤਾ ਜਾਵੇਗਾ। ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਅੰਮਿ੍ਰਤਪਾਲ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਹਨ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 3019 ਨਵੇਂ ਮਾਮਲੇ ਆਏ ਸਾਹਮਣੇ, 51 ਦੀ ਮੌਤ

ਸਿੰਗਲਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਸਦਕਾ ਪਿੰਡਾਂ ’ਚ ਵਸਦੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਿਸੇ ਨਾਲ ਵੀ ਕੋਈ ਵਿਤਕਰਾ ਜਾਂ ਭੇਦਭਾਵ ਨਹੀਂ ਕੀਤਾ ਜਾਂਦਾ ਸਗੋਂ ਸਰਵਪੱਖੀ ਵਿਕਾਸ ਵੱਲ ਹੀ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਹੀ ਸੋਚ ਹੈ ਕਿ ਹਰ ਪਿੰਡ ਨੂੰ ਪੱਕੀ ਅਤੇ ਨਵੀਂ ਸੜਕ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹੀ ਸੰਗਰੂਰ ਹਲਕੇ ਵਿਚ ਘਾਬਦਾਂ ਵਿਖੇ ਪੀ.ਜੀ.ਆਈ. ਅਤੇ ਸੰਗਰੂਰ ਸ਼ਹਿਰ ਵਿਚ ਟਾਟਾ ਮੈਮੋਰੀਅਲ ਸੈਂਟਰ ਦੀ ਯੂਨਿਟ ਸਥਾਪਿਤ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ।

ਇਹ ਵੀ ਪੜ੍ਹੋ: 'ਕੇਂਦਰੀ ਗ੍ਰਹਿ ਮੰਤਰਾਲਾ ਦਾ ਪੱਤਰ ਕਿਸਾਨਾਂ ਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼'

ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਸੜਕਾਂ ਅਤੇ ਸਿਹਤ ਦੇ ਖੇਤਰ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਸਕੂਲਾਂ ਦੀ ਦਸ਼ਾ ਸੁਧਾਰਨ ਦੇ ਨਾਲ-ਨਾਲ ਭਵਾਨੀਗੜ੍ਹ ਨੇੜੇ ਡਿਗਰੀ ਕਾਲਜ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੰਗਰੂਰ ਹਲਕੇ ਵਿਚ ਮੈਡੀਕਲ ਕਾਲਜ ਖੋਲਣ ਦੀ ਵੀ ਤਜਵੀਜ਼ ਹੈ ਜੋ ਕਿ ਪੇਂਡੂ ਇਲਾਕਿਆਂ ਦੇ ਵਸਨੀਕਾਂ ਦੇ ਬੱਚਿਆਂ ਨੂੰ ਡਾਕਟਰੀ ਦੀ ਪੜਾਈ ਉਪਲਬਧ ਕਰਵਾਉਣ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰਾਂ ਸੰਗਰੂਰ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀ ਮੰਗ ਅਨੁਸਾਰ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 


author

Bharat Thapa

Content Editor

Related News