ਇੰਸਟਾਗ੍ਰਾਮ ’ਤੇ ਬੱਚਿਆਂ ਦੀ ਅਸ਼ਲੀਲ ਵੀਡੀਓ ਅਪਲੋਡ ਕਰਨ ਦਾ ਮਾਮਲਾ ਆਇਆ ਸਾਹਮਣੇ

Tuesday, Aug 29, 2023 - 06:15 PM (IST)

ਇੰਸਟਾਗ੍ਰਾਮ ’ਤੇ ਬੱਚਿਆਂ ਦੀ ਅਸ਼ਲੀਲ ਵੀਡੀਓ ਅਪਲੋਡ ਕਰਨ ਦਾ ਮਾਮਲਾ ਆਇਆ ਸਾਹਮਣੇ

ਮੋਗਾ (ਅਜ਼ਾਦ) : ਮੋਗਾ ਪੁਲਸ ਨੇ ਇਕ ਇੰਸਟਾਗ੍ਰਾਮ ਆਈ. ਡੀ. ’ਤੇ ਬੱਚਿਆਂ ਦੀ ਅਸ਼ਲੀਲ ਵੀਡੀਓ ਅਪਲੋਡ ਕਰਨ ਦੇ ਮਾਮਲੇ ਵਿਚ ਮੁਲਜ਼ਮ ਦੀਪਕ ਸ਼ਰਮਾ ਨਿਵਾਸੀ ਕੋਟ ਈਸੇ ਖਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਇੰਚਾਰਜ ਸਾਈਬਰ ਕ੍ਰਾਈਮ ਮੋਗਾ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਦੀਪਕ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਬੱਚਿਆਂ ਦੀ ਅਸ਼ਲੀਲ ਵੀਡੀਓ ਅਪਲੋਡ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਤੇ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। 


author

Gurminder Singh

Content Editor

Related News