ਇੰਸਟਾਗ੍ਰਾਮ ’ਤੇ ਕੁੜੀ ਨੇ ਕੁੜੀ ਭੇਜੀ ਰਿਕੁਐਸਟ, ਇਸ ਤੋਂ ਬਾਅਦ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
Sunday, Oct 09, 2022 - 01:38 PM (IST)
ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ ਕੁੜੀ ਨੂੰ ਇੰਸਟਾਗ੍ਰਾਮ ’ਤੇ ਦੋਸਤੀ ਕਰਨ ਤੋਂ ਬਾਅਦ ਗਲਤ ਮੈਸੇਜ ਭੇਜਣ ਵਾਲੀ ਇਕ ਕੁੜੀ ਖ਼ਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਸਰੂਪ ਨਗਰ ਦੀ ਰਹਿਣ ਵਾਲੀ ਲੜਕੀ ਮਮਤਾ ਪੁੱਤਰੀ ਸੋਨੀਆ ਰਾਣੀ ਨੇ ਪੁਲਸ ਕਮਿਸ਼ਨਰ ਲੁਧਿਆਣਾ ਨੂੰ 14 ਜੂਨ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਸੀ ਕਿ ਇੰਸਟਾਗ੍ਰਾਮ ’ਤੇ ਉਸ ਨੂੰ ਸਿਮਰਨ ਮੋਂਗਾ ਪੁੱਤਰੀ ਰਵੀ ਕੁਮਾਰ ਵਾਸੀ ਠਾਕੁਰ ਕਾਲੋਨੀ, ਬਾਜੜਾ ਰੋਡ ਨੇ ਫ੍ਰੈਂਡਸ ਰਿਕਵੈਸਟ ਭੇਜੀ ਸੀ ਜਿਸ ਤੋਂ ਬਾਅਦ ਉਸ ਨੇ ਉਸ ਦੀ ਰਿਕਵੈਸਟ ਮਨਜ਼ੂਰ ਕਰ ਲਈ ਪਰ ਬਾਅਦ ਵਿਚ ਸਿਮਰਨ ਮੋਂਗਾ ਨੇ ਉਸ ਨੂੰ ਮਮਤਾ ਰਾਹੁਲ ਦੇ ਨਾਮ ’ਤੇ ਇਕ ਜਾਅਲੀ ਆਈ.ਡੀ. ਬਣਾ ਕੇ ਗਲਤ ਮੈਸੇਜ ਭੇਜੇ।
ਇਹ ਵੀ ਪੜ੍ਹੋ : ਕਿਸੇ ਦੀ ਲੜਾਈ ’ਚ ਸਮਝੌਤਾ ਕਰਵਾਉਣ ਗਏ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿੱਤੀ ਦਿਲ ਕੰਬਾਊ ਮੌਤ
ਇਸ ਦੇ ਚੱਲਦੇ ਉਕਤ ਲੜਕੀ ਵੱਲੋਂ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਬਾਅਦ ਵਿਚ ਉਸ ਦੇ ਰਿਸ਼ਤੇਦਾਰ ਅਤੇ ਦੋਸਤਾਂ ਨੂੰ ਗਲਤ ਫੋਟੋ ਪਾ ਕੇ ਗੰਦੇ ਕਮੈਂਟ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਸਿਮਰਨ ਮੋਂਗਾ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਸਿਮਰਨ ਮੋਂਗਾ ਖ਼ਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ’ਤੇ ਮਾਮਲਾ ਦਰਜ ਕਰ ਲਿਆ ਹੈ। ਹੁਣ ਤੱਕ ਮੁਲਜ਼ਮ ਫਰਾਰ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।