ਕੈਪਟਨ ਨੇ ਘਰ-ਘਰ ਨੌਕਰੀ ਦੇਣ ਦੀ ਬਜਾਏ ਹਰੇਕ ਮਹਿਕਮੇ ਨੂੰ ਲਿਆਂਦਾ ਸੜਕਾਂ 'ਤੇ: ਮਿਆਦੀਆ

Thursday, Jul 29, 2021 - 09:30 PM (IST)

ਰਾਜਾਸਾਂਸੀ(ਰਾਜਵਿੰਦਰ)- ਕਾਂਗਰਸ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਬੇਸ਼ੁਮਾਰ ਵਾਅਦਿਆਂ ਵਿੱਚੋਂ ਇੱਕ ਅਹਿਮ ਵਾਅਦਾ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਕੀਤਾ ਸੀ। ਜਿਸ ਤਰ੍ਹਾਂ ਬਾਕੀ ਵਾਅਦੇ ਪੂਰੇ ਨਹੀਂ ਹੋਏ ਉਸੇ ਤਰ੍ਹਾਂ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਵੀ ਪੂਰੀ ਤਰ੍ਹਾਂ ਝੂਠਾ ਸਾਬਤ ਹੋਇਆ ਹੈ। 

ਇਹ ਵੀ ਪੜ੍ਹੋ- ਗਰੀਬ ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਘਰ ਦੀ ਛੱਤ ਡਿਗਣ ਨਾਲ ਇੱਕ ਦੀ ਮੌਤ
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਰਾਜਾਸਾਂਸੀ ਵਿਖੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਨਾਲ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਚਾਰ ਸਾਲ ਤੋਂ ਉਪਰ ਦਾ ਸਮਾਂ ਬਤੀਤ ਹੋਣ 'ਤੇ ਵੀ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ’ਕੈਪਟਨ ਨੇ ਸੌਂਹ ਤਾਂ ਘਰ-ਘਰ ਨੌਕਰੀਆਂ ਦੇਣ ਦੀ ਖਾਦੀ ਸੀ ਪਰ ਉਨ੍ਹਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਹਰੇਕ ਮਹਿਕਮਾਂ ਸੜਕਾਂ 'ਤੇ ਧਰਨੇ ਦੇ ਰਿਹਾ ਹੈ ਤੇ ਨੌਜਵਾਨ ਨਸ਼ਿਆ ਦੀ ਦਲ-ਦਲ ‘ਚ ਫੱਸਦੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ 'ਚ ਲਿਆਉਣ ਲਈ ਹਰੀ ਝੰਡੀ
ਉਹਨਾਂ ਕਿਹਾ ਬੇਰੁਜ਼ਗਾਰੀ ਹੋਣ ਕਾਰਨ ਹੀ ਸੂਬੇ ਅੰਦਰ ਨਸ਼ਿਆਂ ਦਾ ਧੰਦਾ ਚੱਲ ਰਿਹਾ ਹੈ। ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਸੂਬੇ ਅੰਦਰ ਪੜੇ ਲਿਖੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਮਿਲਿਆ, ਇਹ ਸਬ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਦਾ ਨਤੀਜਾ ਹੈ ।


Bharat Thapa

Content Editor

Related News