ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦੀ ਥਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ : ਕਾਲਕਾ

06/17/2022 10:04:49 PM

ਨਵੀਂ ਦਿੱਲੀ/ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕਤਲ ਤੇ ਜਬਰ-ਜ਼ਿਨਾਹ ਸਮੇਤ ਸੰਗੀਨ ਜੁਰਮਾਂ ਅਧੀਨ ਜਿਸ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ, ਉਸ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਥਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਮਰ ਕੈਦ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਅੱਜ ਇਥੇ ਜਾਰੀ ਕੀਤੇ ਇਕ ਬਿਆਨ 'ਚ ਕਾਲਕਾ ਨੇ ਕਿਹਾ ਕਿ ਡੇਰਾ ਮੁਖੀ ਕਾਫੀ ਦੇਰ ਤੋਂ ਜੇਲ 'ਚ ਬੰਦ ਸੀ ਤੇ ਅੱਜ ਉਸ ਨੂੰ ਪੈਰੋਲ ਦੇ ਦਿੱਤੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਦੇਸ਼ ਵਿੱਚ 2 ਤਰੀਕੇ ਦੇ ਕਾਨੂੰਨ ਚੱਲ ਰਹੇ ਹਨ। ਇਕ ਉਹ ਜੋ ਸਰਕਾਰਾਂ ਨਾਲ ਸੰਬੰਧ ਰੱਖਦੇ ਹੋਣ ਤੇ ਦੂਜੇ ਉਹ ਜੋ 25-25 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਸਾਬਕਾ ਵਿਧਾਇਕ ਗ੍ਰਿਫ਼ਤਾਰ, ਉਥੇ ਚੰਨੀ 'ਤੇ ਵੀ ਲਟਕੀ ਤਲਵਾਰ, ਪੜ੍ਹੋ TOP 10

ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਕਾਨੂੰਨ ਵਿਵਸਥਾ ’ਤੇ ਕੋਈ ਸਵਾਲ ਨਹੀਂ ਚੁੱਕ ਰਹੇ ਪਰ ਸਾਡੇ ਦਿਲਾਂ 'ਚ ਰੋਸ ਹੈ ਕਿ ਜਿਹੜੀ ਬਹੁਤ ਵੱਡੀ ਲੜਾਈ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀਆਂ ਪੈਰੋਲਾਂ ਤੇ ਜੇਲਾਂ ਤਬਦੀਲ ਕਰਨ ਬਾਰੇ ਲੜ ਰਹੇ ਹਾਂ, ਉਸ ਬਾਰੇ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕੌਮ ਦੇ ਜੁਝਾਰੂ ਜੋ ਜੇਲ੍ਹਾਂ ਵਿਚ ਬੰਦ ਹਨ, ਨੂੰ ਕਦੇ ਪੈਰੋਲ ਨਹੀਂ ਮਿਲੀ ਪਰ ਜੋ ਡੇਰਾ ਸਿਰਸਾ ਮੁਖੀ ਵਰਗੇ ਬੰਦੇ ਸਮਾਜ ਦੇ ਨਾਂ ’ਤੇ ਧੱਬਾ ਹਨ, ਜਿਨ੍ਹਾਂ ਨੇ ਘਿਨੌਣੇ ਅਪਰਾਧ ਕੀਤੇ ਹਨ, ਉਨ੍ਹਾਂ ਨੂੰ ਪੈਰੋਲ ਦਿੱਤੀ ਜਾ ਰਹੀ ਹੈ। ਕਾਲਕਾ ਨੇ ਕਿਹਾ ਕਿ ਅਸੀਂ ਸਰਕਾਰ ਤੱਕ ਵੀ ਇਹ ਪਹੁੰਚ ਕਰਾਂਗੇ ਕਿ ਇਸ ਗੱਲ ਦਾ ਨੋਟਿਸ ਲਿਆ ਜਾਵੇ ਅਤੇ ਅਜਿਹੇ ਸਮਾਜ ਵਿਰੋਧੀਆਂ ਨੂੰ ਪੈਰੋਲ ਨਾ ਦਿੱਤੀ ਜਾਵੇ ਸਗੋਂ ਜਿਹੜੇ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ : ਗ਼ਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਸੜਕ ਹਾਦਸੇ 'ਚ ਨਵ-ਵਿਆਹੁਤਾ ਸਣੇ 2 ਦੀ ਮੌਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News